Site icon TheUnmute.com

Shambhu border: ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੇ ਕੇਂਦਰ ਕੋਲ ਕਿਸਾਨਾਂ ਨੂੰ ਸਮਝਾ ਕੇ ਸ਼ੰਭੂ ਬਾਰਡਰ ਖੋਲ੍ਹਣ ਦੀ ਕੀਤੀ ਮੰਗ

Shambhu border

ਚੰਡੀਗੜ੍ਹ, 02 ਜੁਲਾਈ 2024: ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਦਿਆਂ ਅੰਬਾਲਾ ਜ਼ਿਲ੍ਹੇ ਸ਼ੰਭੂ ਬਾਰਡਰ (Shambhu border) ‘ਤੇ ਹੜਤਾਲ ‘ਤੇ ਬੈਠੇ ਕਿਸਾਨਾਂ ਨੂੰ ਸਮਝਾ ਕੇ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਹੈ ।

ਗੋਇਲ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਕਰੀਬ ਸਾਢੇ ਪੰਜ ਮਹੀਨੇ ਪਹਿਲਾਂ ਪਿੰਡ ਸ਼ੰਭੂ ਨੇੜੇ ਬਾਰਡਰ (Shambhu border) ‘ਤੇ ਆਪਣਾ ਅੰਦੋਲਨ ਸ਼ੁਰੂ ਕੀਤਾ ਸੀ ਅਤੇ ਸਰਹੱਦ ’ਤੇ ਆਵਾਜਾਈ ਰੋਕ ਦਿੱਤੀ ਸੀ। ਉਦੋਂ ਤੋਂ ਹੁਣ ਤੱਕ ਇਹ ਬਾਰਡਰ ਬੰਦ ਹੈ, ਜਿਸ ਕਾਰਨ ਆਮ ਲੋਕਾਂ ਅਤੇ ਖਾਸ ਕਰਕੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਰਹੱਦ ਖੋਲ੍ਹਣ ਲਈ ਮਨਾਇਆ ਜਾਵੇ।

Exit mobile version