July 7, 2024 6:20 pm
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਸਰਕਾਰੀ ਬੱਸ ‘ਚ ਸਫ਼ਰ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਚੰਡੀਗੜ੍ਹ, 1 ਅਕਤੂਬਰ 2021 : ਪੰਜਾਬ ਟਰਾਂਸਪੋਰਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਲੋਕਾਂ ਵਿਚ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਜਾਣਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਹਨਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸੇ ਨੇ ਚਲਦਿਆਂ ਅੱਜ ਉਹਨਾਂ ਸਰਕਾਰੀ ਬੱਸ ਦਾ ਸਫਰ ਕੀਤਾ। ਜਿਸ ਦੌਰਾਨ ਉਹਨਾਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਜਾਨਣ ਦੀ ਕੋਸ਼ਿਸ ਕੀਤੀ |

ਉਹਨਾਂ ਨੇ ਫੇਸਬੁੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਕੱਲ੍ਹ ਜਦੋਂ ਮੈ PRTC ਦੀ ਏ ਸੀ ਬੱਸ ਵਿੱਚ ਸਫਰ ਕੀਤਾ ਤਾ ਤੁਹਾਡੇ ਵਿੱਚੋਂ ਬਹੁਤ ਸਾਰਿਆਂ ਨੇ ਸੁਝਾਅ ਦਿੱਤਾ ਕਿ ਆਮ ਸਰਕਾਰੀ ਬੱਸ ਵਿੱਚ ਸਫਰ ਕਰੋ । ਤੁਹਾਡੇ ਸੁਝਾਅ ਨੂੰ ਮੰਨਦੇ ਹੋਏ ਅੱਜ ਮੈਂ ਸਰਕਾਰੀ ਬੱਸ ਵਿੱਚ ਸਫਰ ਕੀਤਾ ਅਤੇ ਬੱਸ ਵਿੱਚ ਸਵਾਰ ਬਹੁਤ ਸਾਰੇ ਲੋਕਾਂ ਨਾਲ ਗੱਲ-ਬਾਤ ਕੀਤੀ | ਕਿਰਪਾ ਕਰਕੇ ਸਲਾਹ ਦਿੰਦੇ ਰਿਹਾ ਕਰੋ |” ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਦੀ ਇੱਛਾ ਪੰਜਾਬ ਟਰਾਂਸਪੋਰਟ ਨੂੰ ਬਿਹਤਰ ਬਣਾਉਣ ਦੀ ਹੈ |