ਫੁੱਟਬਾਲ ਟੂਰਨਾਮੈਂਟ

26 ਨਵੰਬਰ ਨੂੰ ਹੋਣਗੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ

ਚੰਡੀਗੜ੍ਹ, 24 ਨਵੰਬਰ 2025: ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਹੋਣਗੇ |

ਇਸ ਸਬੰਧੀ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ 2025 ਤੱਕ ਪਟਨਾ ਵਿਖੇ ਕਰਵਾਇਆ ਜਾ ਰਿਹਾ ਹੈ, ਜਦੋਂ ਕਿ ਫੁੱਟਬਾਲ ਟੂਰਨਾਮੈਂਟ 8 ਤੋਂ 15 ਦਸੰਬਰ ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਐਥਲੈਟਿਕ ਈਵੈਂਟਸ ਲਈ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਣਗੇ ਅਤੇ ਫੁੱਟਬਾਲ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ-78, ਐਸ.ਏ.ਐਸ. ਨਗਰ ਵਿਖੇ ਕਰਵਾਏ ਜਾਣਗੇ।

Read More: IND ਬਨਾਮ SA: ਦੱਖਣੀ ਅਫਰੀਕਾ ਖ਼ਿਲਾਫ ਵਨਡੇ ਸੀਰੀਜ਼ ‘ਚ ਕੇਐਲ ਰਾਹੁਲ ਭਾਰਤ ਦੀ ਕਰਨਗੇ ਕਪਤਾਨੀ

ਵਿਦੇਸ਼

Scroll to Top