ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ-ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ

Hepatitis-C

ਚੰਡੀਗੜ੍ਹ 13 ਦਸੰਬਰ 2022: ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਾਸਕਟਬਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ।

ਖੋ ਖੋ ਲੜਕੀਆਂ ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਣਗੇ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।