Kabaddi Tournament

Kabaddi: ਪੰਜਾਬ ਟੀਮਾਂ ਦੇ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ 26 ਦਸੰਬਰ ਨੂੰ ਹੋਣਗੇ ਟਰਾਇਲ

ਚੰਡੀਗੜ੍ਹ, 24 ਦਸੰਬਰ2024: ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਬੋਰਡ ਵੱਲੋਂ 3 ਜਨਵਰੀ ਤੋਂ 8 ਜਨਵਰੀ 2025 ਤੱਕ ਨਵੀਂ ਦਿੱਲੀ ਵਿਖੇ ਆਲ ਇੰਡੀਆ ਸਰਵਿਸਿਜ਼ ਕਬੱਡੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ (Kabaddi Tournament) ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ‘ਚ ਭਾਗ ਲੈਣ ਲਈ ਪੰਜਾਬ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਦੇ ਟਰਾਇਲ 26 ਦਸੰਬਰ ਨੂੰ ਸਵੇਰੇ 11 ਵਜੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਹੋਣਗੇ।

ਇਸ ਸੰਬੰਧੀ ਖੇਡ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲ (Kabaddi Tournament) ‘ਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਕੇਂਦਰੀ ਪੁਲਿਸ ਸੰਸਥਾਵਾਂ/ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ ਸਮਲ ਹਨ |

ਇਸਦੇ ਨਾਲ ਹੀ ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ‘ਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ‘ਚ ਕੰਮ ਕਰਦੇ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ NOC ਪ੍ਰਾਪਤ ਕਰਨ ਤੋਂ ਬਾਅਦ ਹੀ ਭਾਗ ਲੈ ਸਕਣਗੇ । ਇਸ ਟੂਰਨਾਮੈਂਟ ‘ਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ। ਇਸ ਟੂਰਨਾਮੈਂਟ ‘ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਯਾਤਰਾ, ਰਿਹਾਇਸ਼ ਅਤੇ ਖਾਣ-ਪੀਣ ਦਾ ਖਰਚਾ ਚੁੱਕਣਾ ਪਵੇਗਾ।

Read More: Code of Conduct: ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ‘ਚੋਂ ਚੋਣ ਜ਼ਾਬਤਾ ਹਟਾਇਆ

Scroll to Top