jawan Ajay Singh

ਜੰਮੂ-ਕਸ਼ਮੀਰ ‘ਚ ਪੰਜਾਬ ਦੇ ਫੌਜੀ ਜਵਾਨ ਦੀ ਸ਼ਹਾਦਤ ‘ਤੇ CM ਮਾਨ ਸਮੇਤ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ

ਚੰਡੀਗੜ੍ਹ, 19 ਜਨਵਰੀ 2024: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬੀਤੇ ਦਿਨ ਬਾਰੂਦੀ ਸੁਰੰਗ ਧਮਾਕੇ ‘ਚ ਪੰਜਾਬ ਦੇ ਲੁਧਿਆਣਾ ਦਾ ਇੱਕ ਜਵਾਨ (army soldier)  ਸ਼ਹੀਦ ਹੋ ਗਿਆ ਹੈ। ਜਦਕਿ ਦੋ ਜਵਾਨ ਜ਼ਖਮੀ ਹੋ ਗਏ ਹਨ। ਜਵਾਨ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ ‘ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ |ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ ਹੈ | ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ…

ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਬਾਰੇ ਟਵੀਟ ਕਰ ਦੁੱਖ ਪ੍ਰਗਟਾਇਆ ਕੀਤਾ ਹੈ। ਉਹਨਾਂ ਨੇ ਲਿਖਿਆ ਹੈ ਕਿ 23 ਸਾਲਾ ਅਗਨੀਵੀਰ ਅਜੈ ਸਿੰਘ ਦੀ ਸ਼ਹਾਦਤ ਬਾਰੇ ਜਾਣ ਕੇ ਦੁੱਖ ਹੋਇਆ। ਉਹ 6 ਭੈਣਾਂ ਦਾ ਇਕਲੌਤਾ ਭਰਾ, ਸੱਚਾ ਦੇਸ਼ ਭਗਤ ਅਤੇ ਪ੍ਰਤੀਬੱਧ ਸਿਪਾਹੀ (army soldier) ਸੀ। ਦੁਖੀ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਸਾਂਝੀ ਕਰਦਾ ਹਾਂ। ਇਸ ਵੱਡੇ ਨੁਕਸਾਨ ਦੀ ਭਰਪਾਈ ਕੋਈ ਪੈਸਾ ਨਹੀਂ ਕਰ ਸਕਦਾ ਪਰ ਮੈਂ ਪੰਜਾਬ ਸਰਕਾਰ ਅਤੇ ਐਡਜੀਪੀਆਈ ਨੂੰ ਅਪੀਲ ਕਰਦਾ ਹਾਂ ਕਿ ਅਜੈ ਦੇ ਪਰਿਵਾਰ ਨੂੰ ਉਨ੍ਹਾਂ ਦੀ ਆਰਥਿਕ ਤੰਗੀ ਨੂੰ ਦੇਖਦੇ ਹੋਏ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ। ਜੈ ਹਿੰਦ!

Scroll to Top