July 4, 2024 11:18 pm
ਵਿਧਾਨ ਸਭਾ ਸੈਸ਼ਨ

ਸਿੱਧੂ ਮੂਸੇਵਾਲਾ ਸਣੇ 11 ਵਿਛੜੀਆਂ ਰੂਹਾਂ ਨੂੰ ਵਿਧਾਨ ਸਭਾ ਸੈਸ਼ਨ ‘ਚ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ 24 ਜੂਨ 2022: ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ, ਜਿਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਰਹੂਮ ਕਾਂਗਰਸ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਦੇ ਇਸ ਸੈਸ਼ਨ ਦੇ ਸ਼ਰਧਾਂਜਲੀ ਸਮਾਗਮਾਂ ਵਿੱਚ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਅਕਾਲੀ ਆਗੂ ਤੋਤਾ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਅਰਜੁਨ ਐਵਾਰਡੀ ਗੁਰਚਰਨ ਸਿੰਘ ਭੰਗੂ ਅਤੇ ਹਰੀ ਚੰਦ ਸ਼ਾਮਲ ਸਨ। ਸਦਨ ਨੇ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਸਮੇਤ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਸਮੇਤ ਸਾਬਕਾ ਵਿਧਾਇਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।