TheUnmute.com

ਮਹਾਤਮਾ ਗਾਂਧੀ ਤੇ ਸ਼ਹੀਦਾਂ ਨੂੰ ਅੰਮ੍ਰਿਤਸਰ ਜਲ੍ਹਿਆਂਵਾਲੇ ਬਾਗ ‘ਚ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ 30 ਜਨਵਰੀ 2022: ਰਾਸ਼ਟਰਪਿਤਾ ਮਹਾਤਮਾ ਗਾਂਧੀ (Mahatma Gandhi) ਜੀ ਦੀ ਬਰਸੀ ‘ਤੇ ਜਿੱਥੇ ਪੂਰੇ ਦੇਸ਼ ‘ਚ ਮਹਾਤਮਾ ਗਾਂਧੀ ਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ, ਇਸਦੇ ਚੱਲਦੇ ਹੀ ਅੰਮ੍ਰਿਤਸਰ ਜਲ੍ਹਿਆਂਵਾਲਾ ਬਾਗ (Jallianwala Bagh) ‘ਚ ਵੀ ਮਹਾਤਮਾ ਗਾਂਧੀ ਅਤੇ ਸ਼ਹੀਦਾਂ (Martyrs) ਨੂੰ ਸ਼ਰਧਾਂਜਲੀ ਦਿੱਤੀ ਗਈ | ਇਸਦੇ ਨਾਲ ਹੀ ਅੰਮ੍ਰਿਤਸਰ ਜਲ੍ਹਿਆਂਵਾਲਾ ਬਾਗ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ‘ਚ ਕਰਵਾਏ ਗਏ ਇਸ ਸਮਾਗਮ ‘ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਜੋ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਹ ਇਤਿਹਾਸ ਦੇ ਪੰਨਿਆਂ ਤੋਂ ਗਵਾਚ ਜਾਂਦੀਆਂ ਹਨ, ਆਪਣੇ ਇਤਿਹਾਸ, ਅਤੀਤ ਤੇ ਵਿਰਸੇ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹੀ ਤਰੱਕੀਆਂ ਦੀ ਮੰਜ਼ਿਲਾਂ ਹਾਸਲ ਕਰਦੀਆਂ ਹਨ। ਇਹ ਪ੍ਰਗਟਾਵਾ ਭਾਜਪਾ ਆਗੂ ਲਕਸ਼ਮੀ ਕਾਂਤ ਚਾਵਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਮਹਾਤਮਾ ਗਾਂਧੀ ਜੀ ਦੀ ਸ਼ਹੀਦੀ ਦਿਹਾੜਾ ਹੈ ਅਤੇ ਅੱਜ ਉਹ ਉਨ੍ਹਾਂ ਨੂੰ ਸ਼ਹੀਦੀ ਦੇਣ ਲਈ ਇੱਥੇ ਪਹੁੰਚੇ ਹੋਏ ਹਨ|

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੂਹੀ ਦੁੱਗਲ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ‘ਚ ਵਿਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨ੍ਹਾਂ ਨੂੰ ਯਾਦ ‘ਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਵਾਲੇ ਸੂਰਵੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਹੈ। ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਨੂੰ ਮਜ਼ਬੂਤ ਤੇ ਹਰ ਪੱਖੋਂ ਸਰਬਪੱਖੀ ਵਿਕਾਸ ਹੋਵੇ ਦਾ ਸੁਪਨਾ ਲਿਆ ਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ‘ਚ ਆਪਣਾ ਯੋਗਦਾਨ ਪਾਈਏ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖੀਏ। ਇਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲ ਪੱਤੀਆਂ ਅਰਪਿਤ ਕਰਕੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ |

Exit mobile version