ਚੰਡੀਗੜ੍ਹ, 26 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ । ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, ਜੋ ਭਲਕੇ 27 ਅਪ੍ਰੈਲ ਨੂੰ ਵੀ ਬੰਦ ਰਹਿਣਗੇ।
ਸ਼੍ਰੋਮਣੀ ਕਮੇਟੀ (SGPC) ਦੇ ਦਫ਼ਤਰ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਕੀਤੀ ਸ਼ੋਕ ਸਭਾ ਦੌਰਾਨ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ ਗਿਆ । ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ਪੰਥਕ ਸਿਆਸਤ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।