budget session

ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਸਰਧਾਂਜਲੀ

ਚੰਡੀਗੜ੍ਹ, 26 ਫਰਵਰੀ 2024: ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ (budget session) ਦੌਰਾਨ ਦੇਸ਼ ਅਤੇ ਸੂਬੇ ਵਿਚ ਮੌਤ ਨੂੰ ਪ੍ਰਾਪਤ ਹੋਈ ਮਹਾਨ ਸ਼ਖ਼ਸੀਅਤਾਂ ਦੇ ਸਨਮਾਨ ਵਿਚ ਅੱਜ ਸਦਨ ਵਿਚ ਸੋਗ ਪ੍ਰਸਤਾਵ ਪੜੇ ਗਏ ਅਤੇ ਸੋਗ ਪਰਿਵਾਰਾਂ ਦੇ ਮੈਂਬਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਈ ਗਈ।

ਸਭ ਤੋਂ ਪਹਿਲਾਂ ਸਦਨ ਦੇ ਨੇਤਾ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਗ ਪ੍ਰਸਤਾਵ ਪੜ੍ਹੇ। ਜਿਨ੍ਹਾਂ ਦੇ ਸੋਗ ਪ੍ਰਸਤਾਵ ਪੜ੍ਹੇ ਗਏ ਉਨ੍ਹਾਂ ਵਿਚ ਲੋਕ ਸਭਾ ਦੇ ਸਾਬਕਾ ਸਪੀਕਰ ਮਨੋਹਰ ਜੋਸ਼ੀ, ਹਰਿਆਣਾ ਵਿਧਾਨ ਸਭਾ ਦੇ ਸਾਬਕਾ ਮੈਂਬਰ ਨਫੇ ਸਿੰਘ ਰਾਠੀ ਸ਼ਾਮਿਲ ਹੈ।

ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਅਤੇ ਵਿਰੋਧੀ ਧਿਰ ਵੱਲੋਂ ਵਿਧਾਇਕ  ਆਫਤਾਬ ਅਹਿਮਦ ਤੇ ਵਿਧਾਇਕ ਡਾ. ਰਘੂਬੀਰ ਸਿੰਘ ਕਾਦਿਆਨ ਨੇ ਵੀ ਸੋਗ ਪ੍ਰਸਤਾਵ ਪੜ੍ਹ ਕੇ ਆਪਣੀ ਵੱਲੋਂ ਮਰਹੂਮ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਵੀ ਕੀਤੀ। ਉਪਰੋਕਤ ਤੋਂ ਇਲਾਵਾ, ਸਦਨ ਵਿਚ ਵਿਧਾਇਕ ਨਰੇਂਦਰ ਗੁਪਤਾ ਦੀ ਚਾਚੀ ਸ੍ਰੀਮਤੀ ਵੇਦਵਤੀ ਦੇ ਦੁਖਦ ਦਿਹਾਂਤ ‘ਤੇ ਵੀ ਸੋਗ ਪ੍ਰਗਟ ਕੀਤਾ।

Scroll to Top