ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ 2 ਰੋਜ਼ਾ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ, ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਮਰਹੂਮ ਚੌਧਰੀ ਸਵਰਨਾ ਰਾਮ, ਮਰਹੂਮ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ , ਮਰਹੂਮ ਸਾਬਕਾ ਵਿਧਾਇਕ ਰੁਮਾਲ ਚੰਦ , ਮਰਹੂਮ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ , ਸ਼ਹੀਦ ਹਵਾਲਦਾਰ ਮਨਦੀਪ ਸਿੰਘ , ਮਰਹੂਮ ਖਿਡਾਰੀ ਕੌਰ ਸਿੰਘ, ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਪੁੰਛ ‘ਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਅਤੇ ਉੜੀਸਾ ਰੇਲ ਹਾਦਸੇ ਵਿਚ ਮਰ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ |
ਦੂਜੇ ਪਾਸੇ ਪੰਜਾਬ ਭਾਜਪਾ ਨੇ 2 ਰੋਜ਼ਾ ਇਜਲਾਸ ਦਾ ਬਾਈਕਾਟ ਕੀਤਾ ਹੈ, ਉਨ੍ਹਾਂ ਕਿਹਾ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ 2 ਰੋਜ਼ਾ ਇਜਲਾਸ ਸੱਦਿਆ | ਉਨ੍ਹਾਂ ਕਿਹਾ ਨਸ਼ੇ ਦੇ ਮੁੱਦੇ ‘ਤੇ ਵ੍ਹਾਈਟ ਪੇਪਰ ਲਿਆਉਣਾ ਚਾਹੀਦਾ ਸੀ, ਪਹਿਲਾਂ ਇਜਲਾਸ ‘ਚ ਲਿਆਂਦੇ ਮਤਿਆਂ ਦਾ ਕਿ ਹੋਇਆ ? , ਉਨ੍ਹਾਂ ਕਿਹਾ ਭਾਜਪਾ ਅਜਿਹੇ ਇਜਲਾਸ ਵਿੱਚ ਹਿੱਸਾ ਨਹੀਂ ਲਵੇਗੀ |