ਵਿੰਗ ਕਮਾਂਡਰ ਮੋਹਿਤ ਰਾਣਾ

ਵਿੰਗ ਕਮਾਂਡਰ ਮੋਹਿਤ ਰਾਣਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਐੱਸ.ਏ.ਐੱਸ ਨਗਰ ਵੱਲੋਂ ਸ਼ਰਧਾਂਜਲੀ ਭੇਟ

ਐੱਸ ਏ ਐੱਸ ਨਗਰ 30 ਜੁਲਾਈ 2022: ਵਿੰਗ ਕਮਾਂਡਰ ਮੋਹਿਤ ਰਾਣਾ ਜਿਨ੍ਹਾਂ ਦਾ ਬੀਤੇ ਦਿਨੀਂ ਰਾਜਸਥਾਨ ਵਿਚ ਮਿਗ-21 ਕਰੈਸ਼ ਹੋ ਜਾਣ ਨਾਲ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਚੰਡੀਗੜ੍ਹ ਦੇ ਸੈਕਟਰ 25 ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ l ਵਿੰਗ ਕਮਾਂਡਰ ਮੋਹਿਤ ਰਾਣਾ ਜੋ ਕਿ ਨਿਊ ਚੰਡੀਗੜ੍ਹ ਦੇ ਵਸਨੀਕ ਸਨ ਦੀ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਸ੍ਰੀਮਤੀ ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ ।

Scroll to Top