ਦਿੱਲੀ, 06 ਅਗਸਤ 2025: ਮਾਨਸੂਨ ਸੈਸ਼ਨ 2025: ਅੱਜ ਮਾਨਸੂਨ ਸੈਸ਼ਨ ਦੇ 13ਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਲੋਕ ਸਭਾ ਅਤੇ ਰਾਜ ਸਭਾ ‘ਚ ਸ਼ੋਕ ਪ੍ਰਗਟ ਕੀਤਾ ਗਿਆ। ਸ਼ੋਕ ਸੰਦੇਸ਼ ‘ਚ ਜਾਪਾਨ ਦੇ ਹੀਰੋਸ਼ੀਮਾ ‘ਤੇ ਸੁੱਟੇ ਗਏ ਬੰ.ਬ ਦੀ ਵਰ੍ਹੇਗੰਢ ਅਤੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦ ਦੇਹਾਂਤ ਦਾ ਜ਼ਿਕਰ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਂਟ ਕੀਤੀ। ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ |
ਉੱਤਰਾਖੰਡ ਦੀ ਨੈਨੀਤਾਲ-ਊਧਮ ਸਿੰਘ ਨਗਰ ਲੋਕ ਸਭਾ ਸੀਟ ਤੋਂ ਚੁਣੇ ਗਏ ਭਾਜਪਾ ਲੋਕ ਸਭਾ ਮੈਂਬਰ ਅਜੈ ਭੱਟ ਨੇ ਕਿਹਾ ਕਿ ਉਤਰਾਖੰਡ ‘ਚ ਆਈ ਕੁਦਰਤੀ ਆਫ਼ਤ ਬਹੁਤ ਦੁਖਦਾਈ ਘਟਨਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਲੈ ਰਹੇ ਹਨ। ਮੁੱਖ ਮੰਤਰੀ ਧਾਮੀ ਮੌਕੇ ‘ਤੇ ਗਏ ਹਨ।
ਇਸ ਘਟਨਾ ‘ਚ ਕਈ ਸੜਕਾਂ ਪਾਣੀ ‘ਚ ਵਹਿ ਗਈਆਂ ਹਨ, ਜਾਣਕਾਰੀ ਮੁਤਾਬਕ 120 ਜਣਿਆਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਭਾਜਪਾ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਮੌਸਮ ‘ਚ ਸੁਧਾਰ ਹੋਵੇ ਤਾਂ ਜੋ ਸਾਡੀ ਫੌਜ ਦੇ ਹੈਲੀਕਾਪਟਰ ਪ੍ਰਭਾਵਿਤ ਲੋਕਾਂ ਨੂੰ ਏਅਰਲਿਫਟ ਕਰਕੇ ਬਚਾ ਸਕਣ… ਕੇਂਦਰ ਸਰਕਾਰ ਦੀਆਂ ਏਜੰਸੀਆਂ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਲਈ ਕੰਮ ਕਰ ਰਹੀਆਂ ਹਨ।’
ਉੱਤਰਾਖੰਡ ‘ਚ ਬੱਦਲ ਫਟਣ ਅਤੇ ਅਚਾਨਕ ਹੜ੍ਹਾਂ ਦੇ ਮੁੱਦੇ ‘ਤੇ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ, ਉਤਰਾਖੰਡ ‘ਚ ਵਾਪਰੀ ਤ੍ਰਾਸਦੀ ਬਹੁਤ ਦੁਖਦਾਈ ਹੈ। ਹਿਮਾਚਲ ਪ੍ਰਦੇਸ਼ ਅਤੇ ਵਾਇਨਾਡ ‘ਚ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਸਾਨੂੰ ਰੋਕਥਾਮ ਲਈ ਇੱਕ ਵਿਆਪਕ ਰਣਨੀਤੀ ਬਣਾਉਣ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।
ਲੋਕ ਸਭਾ ‘ਚ ਕਾਂਗਰਸ ਸੰਸਦ ਮੈਂਬਰ ਹਿਬੀ ਈਡਨ ਨੇ ਬੰ.ਬੇ ਹਾਈ ਕੋਰਟ ‘ਚ ਜੱਜ ਦੀ ਨਿਯੁਕਤੀ ‘ਤੇ ਚਰਚਾ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਲਈ ਮੁਲਤਵੀ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਮੁੱਦੇ ਦਾ ਹਵਾਲਾ ਦਿੰਦੇ ਹੋਏ, ਕਾਂਗਰਸ ਸੰਸਦ ਮੈਂਬਰ ਨੇ ਕਿਹਾ, ਜੱਜ ਪਹਿਲਾਂ ਇੱਕ ਵੱਡੀ ਰਾਜਨੀਤਿਕ ਪਾਰਟੀ ਦੇ ਬੁਲਾਰੇ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਜੱਜ ਦੀ ਨਿਰਪੱਖਤਾ ਅਤੇ ਆਜ਼ਾਦੀ ਬਾਰੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਮਹੱਤਵਪੂਰਨ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ।
Read More: ਸੰਸਦ ਮਾਨਸੂਨ ਸੈਸ਼ਨ : ਮਾਨਸੂਨ ਸੈਸ਼ਨ ‘ਚ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਵਿਰੋਧੀ ਪਾਰਟੀਆਂ ਦੇ ਜ਼ੋਰਦਾਰ ਹੰਗਾਮੇ