ਚੰਡੀਗੜ੍ਹ, 26 ਜੁਲਾਈ 2023: ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੇ ਕਾਰਗਿਲ ਵਿਜੇ ਦਿਵਸ 2023 ਦੇ ਮੌਕੇ ‘ਤੇ 1999 ਦੀ ਕਾਰਗਿਲ ਜੰਗ (Kargil War) ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਗਤੀਰੋਧ ਜਾਰੀ ਹੈ। ਇਸ ਦੌਰਾਨ 26 ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੇ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਂਦਾ ਹੈ।
ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਲੋਕ ਸਭਾ ਵਿੱਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ‘ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਣੀਪੁਰ ਮੁੱਦੇ ‘ਤੇ ਬਿਆਨ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਨੂੰ ਸਦਨ ‘ਚ ਆ ਕੇ ਮਣੀਪੁਰ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ।