Raghav Chadha

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ‘ਤੇ ਹੋਵੇ ਸਖ਼ਤ ਕਾਰਵਾਈ :ਰਾਘਵ ਚੱਢਾ

ਚੰਡੀਗੜ੍ਹ 23 ਜਨਵਰੀ 2022: ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਹਿੰਦੂਆਂ ਖਿਲਾਫ ਭੜਕਾਊ ਬਿਆਨ ਇਸ ਸਮੇਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਜਿਸਦੇ ਚਲਦੇ ਅੱਜ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ ‘ਤੇ ਐਫ.ਆਈ.ਆਰ (FIR) ਦਰਜ ਕੀਤੀ ਗਈ ਹੈ| ਉਨ੍ਹਾਂ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ (Raghav Chadha) ਨੇ ਕਾਂਗਰਸ ਦਾ ਘੇਰਾਓ ਕੀਤਾ ਹੈ। ਰਾਘਵ ਚੱਢਾ (Raghav Chadha) ਨੇ ਕਾਂਗਰਸ ਹਾਈਕਮਾਂਡ ਸਮੇਤ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਜੋ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਹੁਤ ਕਰੀਬੀ ਹਨ ਅਤੇ ਉਨ੍ਹਾਂ ਦੇ ਅਧਿਕਾਰਤ ਸਲਾਹਕਾਰ ਹਨ। ਕਾਂਗਰਸ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਹਨ। ਉਸ ਨੇ ਅੱਜ ਤੋਂ ਦੋ ਦਿਨ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਅਜਿਹੇ ਭੜਕਾਊ ਬਿਆਨ ਦਿੱਤੇ, ਜਿਸ ਕਾਰਨ ਸਮਾਜ ਵਿੱਚ ਜ਼ਹਿਰ ਘੋਲਿਆ ਜਾ ਰਿਹਾ ਹੈ।

ਪੰਜਾਬ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ। ਆਮ ਆਦਮੀ ਪਾਰਟੀ ਨੇ ਇਨ੍ਹਾਂ ਬਿਆਨਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਤੋਂ ਲੈ ਕੇ ਪੰਜਾਬ ਪੁਲਿਸ ਨੂੰ ਕੀਤੀ ਹੈ। ‘ਆਪ’ ਦੇ ਮਾਲੇਰਕੌਤਲਾ ਦੇ ਉਮੀਦਵਾਰ ਅਤੇ ਸਾਡੀ ਪਾਰਟੀ ਦੇ ਸਮੂਹ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਐੱਸਐੱਸਪੀ ਦਫ਼ਤਰ ਤੋਂ ਲੈ ਕੇ ਐੱਸਐੱਚਓ ਦੇ ਦਫ਼ਤਰ ਤੱਕ ਪੰਜਾਬ ਪੁਲਸ ਦੇ ਹਰ ਅਧਿਕਾਰੀ ‘ਤੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਦਬਾਅ ਪਾਇਆ ਗਿਆ। ਜੇਕਰ ਉਹ ਸਿੱਧੂ ਅਤੇ ਸੀਐਮ ਚੰਨੀ ਦੇ ਬਹੁਤ ਕਰੀਬ ਹੈ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਸਦੇ ਖਿਲਾਫ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ।

 

 

Scroll to Top