ਚੰਡੀਗੜ੍ਹ, 5 ਅਪ੍ਰੈਲ 2025: ਸੀਨੀਅਰ ਕਾਂਗਰਸ ਆਗੂ ਆਨੰਦ ਸ਼ਰਮਾ (Anand Sharma) ਨੇ ਸ਼ਨੀਵਾਰ ਨੂੰ ਅਮਰੀਕੀ ਟੈਰਿਫ ਨੂੰ “ਮੰਦਭਾਗਾ” ਅਤੇ “ਇੱਕ ਪਾਸੜ” ਕਰਾਰ ਦਿੱਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਮਰੀਕੀ ਟੈਰਿਫਾਂ ‘ਤੇ ਰਣਨੀਤੀ ਬਣਾਉਂਦੇ ਸਮੇਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਹਿੱਸੇਦਾਰਾਂ ਨੂੰ ਨਾਲ ਲੈ ਕੇ ਚੱਲੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਣਾ ਚਾਹੀਦਾ ਹੈ।
ਸਾਬਕਾ ਕੇਂਦਰੀ ਮੰਤਰੀ ਸ਼ਰਮਾ (Anand Sharma) ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਾਰੇ ਹਿੱਸੇਦਾਰਾਂ ਨਾਲ ਗੱਲ ਕਰੇ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰੇ। ਸ਼ਰਮਾ ਨੇ ਕਿਹਾ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਮਾਹਰਾਂ ਦੀ ਇੱਕ ਟਾਸਕ ਫੋਰਸ ਵੀ ਬਣਾਈ ਜਾਣੀ ਚਾਹੀਦੀ ਹੈ। ਸ਼ਰਮਾ ਨੇ ਕਿਹਾ ‘ਡੋਨਾਲਡ ਟਰੰਪ ਵੱਲੋਂ ਚੁੱਕਿਆ ਕਦਮ ਮੰਦਭਾਗਾ ਹੈ ਅਤੇ ਵਿਸ਼ਵ ਵਪਾਰ ਲਈ ਇੱਕ ਵੱਡਾ ਝਟਕਾ ਹੈ।’
ਕਾਂਗਰਸ ਆਗੂ ਆਨੰਦ ਸ਼ਰਮਾ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਕਪਾਸੜ ਤੌਰ ‘ਤੇ ਉੱਚੇ ਟੈਰਿਫ ਲਗਾਏ ਹਨ। ਇਸ ਨਾਲ ਵਿਸ਼ਵ ਵਪਾਰ ‘ਚ ਭਾਰੀ ਵਿਘਨ ਪਿਆ ਹੈ। ਉਨ੍ਹਾਂ ਕਿਹਾ ਕਿ ਟਰੰਪ ਦੇ ਟੈਰਿਫ ਸਾਰੇ ਛੋਟੇ ਅਤੇ ਵੱਡੇ ਅਰਥਚਾਰਿਆਂ ਨੂੰ ਪ੍ਰਭਾਵਤ ਕਰਨਗੇ।
ਉਨ੍ਹਾਂ ਕਿਹਾ ਕਿ ਟਰੰਪ ਦੇ ਫੈਸਲੇ ਨੇ ਬਹੁਪੱਖੀ ਵਪਾਰ ਪ੍ਰਣਾਲੀ ਨੂੰ ਉਲਟਾ ਦਿੱਤਾ ਹੈ। ਇਸ ਫੈਸਲੇ ਨੇ ਵਿਸ਼ਵ ਵਪਾਰ ਸੰਗਠਨ ਨੂੰ ਵੀ ਵੱਡਾ ਝਟਕਾ ਦਿੱਤਾ ਹੈ, ਜੋ ਕਿ ਨਿਯਮ-ਅਧਾਰਤ ਵਿਸ਼ਵ ਵਪਾਰ ਚਲਾਉਣ ਲਈ ਜ਼ਿੰਮੇਵਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਟਰੰਪ ਨੇ ਸਾਰੇ ਅੰਤਰਰਾਸ਼ਟਰੀ ਸਮਝੌਤਿਆਂ, ਨਿਯਮਾਂ ਅਤੇ ਸਿਧਾਂਤਾਂ ਦੀ ਉਲੰਘਣਾ ਕੀਤੀ ਹੈ।
Read More: ਭਾਰਤ ਨੇ ਅਮਰੀਕਾ ਲਈ ਵਿਛਾਇਆ ਲਾਲ ਕਾਰਪੇਟ, ਬਦਲੇ ‘ਚ ਮਿਲਿਆ ਟੈਰਿਫ: MP ਰਾਘਵ ਚੱਢਾ