July 2, 2024 10:51 pm
TV star Amareen Bhatt

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਟੀਵੀ ਕਲਾਕਾਰ ਅਮਰੀਨ ਭੱਟ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਚੰਡੀਗੜ੍ਹ 25 ਮਈ 2022: ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ। ਅੱਤਵਾਦੀਆਂ ਨੇ ਬਡਗਾਮ ਜ਼ਿਲੇ ਦੇ ਚਾਦੂਰਾ (Chadoora) ਇਲਾਕੇ ‘ਚ ਟੀਵੀ ਕਲਾਕਾਰ ਅਮਰੀਨ ਭੱਟ (Amreen Bhat) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ । ਅੱਤਵਾਦੀਆਂ ਦੁਆਰਾ ਕੀਤੀ ਇਸ ਗੋਲੀਬਾਰੀ ‘ਚ ਉਸ ਦਾ ਭਤੀਜਾ ਵੀ ਜ਼ਖਮੀ ਹੋ ਗਿਆ ਹੈ । ਇਸ ਦੌਰਾਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅਮਰੀਨ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼੍ਰੀਨਗਰ ਦੇ ਸੌਰਾ ਇਲਾਕੇ ‘ਚ ਅੱਤਵਾਦੀਆਂ ਨੇ ਇਕ ਪੁਲਸ ਕਾਂਸਟੇਬਲ ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੌਰਾਨ ਉਸ ਦੀ ਬੇਟੀ ਜ਼ਖਮੀ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਕਾਂਸਟੇਬਲ ਸੈਫੁੱਲਾ ਕਾਦਰੀ ‘ਤੇ ਗੋਲੀਬਾਰੀ ਕੀਤੀ ਜਦੋਂ ਉਹ ਆਪਣੀ ਧੀ ਨੂੰ ਟਿਊਸ਼ਨ ਛੱਡਣ ਜਾ ਰਿਹਾ ਸੀ।