July 7, 2024 6:10 am
Twitter

ਟਵਿੱਟਰ ਨੇ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੇ ਭਾਰਤ ਸਰਕਾਰ ਦੇ ਆਦੇਸ਼ਾਂ ਨੂੰ ਦਿੱਤੀ ਕਾਨੂੰਨੀ ਚੁਣੌਤੀ

ਚੰਡੀਗੜ੍ਹ 05 ਜੁਲਾਈ 2022: ਟਵਿੱਟਰ (Twitter) ਸੋਸ਼ਲ ਮੀਡੀਆ ਪਲੇਟਫਾਰਮ ਤੋਂ ਸਮੱਗਰੀ ਨੂੰ ਹਟਾਉਣ ਨਾਲ ਸਬੰਧਤ ਭਾਰਤ ਸਰਕਾਰ ਦੇ ਕੁਝ ਫੈਸਲਿਆਂ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਨਿਊਜ਼ ਏਜੰਸੀ ਰੂਟਰਸ ਦੇ ਮੁਤਾਬਕ ਟਵਿਟਰ ਨੇ ਕੁਝ ਅਧਿਕਾਰੀਆਂ ਦੁਆਰਾ ਅਧਿਕਾਰਾਂ ਦੀ ਕਥਿਤ ਦੁਰਵਰਤੋਂ ਨੂੰ ਚੁਣੌਤੀ ਦਿੱਤੀ ਹੈ। ਭਾਰਤ ਵਲੋਂ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੇ ਆਦੇਸ਼ ਦੀ ਨਿਆਂਇਕ ਤੌਰ ‘ਤੇ ਸਮੀਖਿਆ ਕਰਨ ਦੀ ਇਹ ਕੋਸ਼ਿਸ਼ ਇਸ ਅਮਰੀਕੀ ਕੰਪਨੀ ਅਤੇ ਭਾਰਤ ਸਰਕਾਰ ਦੇ ਟਕਰਾਅ ਪੈਦਾ ਹੋ ਗਿਆ ਹੈ |

ਭਾਰਤ ਸਰਕਾਰ ਨੇ ਟਵਿੱਟਰ (Twitter) ਇਤਰਾਜ ਯੋਗ ਅਤੇ ਭੜਕਾਊ ਸਮੱਗਰੀ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਸਰਕਾਰ ਨੂੰ ਉਨ੍ਹਾਂ ਪੋਸਟਾਂ ‘ਤੇ ਵੀ ਕਾਰਵਾਈ ਕਰਨ ਲਈ ਕਿਹਾ ਹੈ, ਜੋ ਕਿਸਾਨਾਂ ਦੇ ਧਰਨੇ ਸਬੰਧੀ ਗੁੰਮਰਾਹਕੁੰਨ ਅਤੇ ਗਲਤ ਜਾਣਕਾਰੀ ਫੈਲਾ ਰਹੀਆਂ ਸਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਦੀ ਆਲੋਚਨਾ ਕਰਨ ਵਾਲੇ ਕੁਝ ਟਵੀਟਾਂ ‘ਤੇ ਵੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਭਾਰਤ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਟਵਿੱਟਰ ਸਮੇਤ ਵੱਡੀਆਂ ਸੋਸ਼ਲ ਮੀਡੀਆ ਕੰਪਨੀਆਂ ਨੇ ਸਮੱਗਰੀ ਨੂੰ ਹਟਾਉਣ ਦੀ ਬੇਨਤੀ ‘ਤੇ ਕਾਰਵਾਈ ਨਹੀਂ ਕੀਤੀ ਹੈ। ਪਿਛਲੇ ਮਹੀਨੇ, ਆਈਟੀ ਮੰਤਰਾਲੇ ਨੇ ਟਵਿੱਟਰ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਸੀ ਕਿ ਜੇ ਇਸ ਨੇ ਕੁਝ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਤਾਂ ਉਸ ਨੂੰ ਅਪਰਾਧਿਕ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।