ਚੰਡੀਗੜ੍ਹ, 28 ਅਪ੍ਰੈਲ 2025: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਫਗਵਾੜਾ ਵਿਖੇ ਡਰਾਈਵਿੰਗ ਟੈਸਟ ਟਰੈਕ ਦਾ ਅਚਾਨਕ ਨਿਰੀਖਣ ਕਰਦਿਆਂ ਉੱਥੇ ਕੰਮ ਕਰਵਾਉਣ ਆਏ ਮੌਜੂਦ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਐਸਡੀਐਮ ਜਸ਼ਨਜੀਤ ਸਿੰਘ ਅਤੇ ਆਰਟੀਓ ਮੇਜਰ ਇਰਵਿਨ ਕੌਰ ਵੀ ਮੌਜੂਦ ਸਨ।
ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਲਰਨਿੰਗ ਲਾਇਸੈਂਸ ਲਈ 500 ਰੁਪਏ ਅਤੇ ਸਥਾਈ ਡਰਾਈਵਿੰਗ ਲਾਇਸੈਂਸ ਲਈ 1,385 ਰੁਪਏ ਫੀਸ ਨਿਰਧਾਰਤ ਕੀਤੀ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪਹਿਲ ਕੀਤੀ ਹੈ। ਕਪੂਰਥਲਾ ਜ਼ਿਲ੍ਹੇ ‘ਚ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸਾਰੇ 32 ਡਰਾਈਵਿੰਗ ਟੈਸਟ ਟਰੈਕਾਂ ‘ਤੇ ਦੋ ਵਾਧੂ ਸਟਾਫ਼ ਮੈਂਬਰ ਤਾਇਨਾਤ ਕੀਤੇ ਜਾਣਗੇ। ਇਹ ਕਰਮਚਾਰੀ ਲੋਕਾਂ ਨੂੰ ਸਿਖਲਾਈ ਅਤੇ ਸਥਾਈ ਲਾਇਸੈਂਸਾਂ ਲਈ ਅਰਜ਼ੀ ਦੇਣ ‘ਚ ਮੱਦਦ ਕਰਨਗੇ।
ਉਨ੍ਹਾਂ ਲੋਕਾਂ ਨੂੰ ਏਜੰਟਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਔਨਲਾਈਨ ਅਰਜ਼ੀ ਪ੍ਰਕਿਰਿਆ ਦਾ ਲਾਭ ਲੈਣ ਲਈ ਕਿਹਾ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਲਾਇਸੈਂਸ ਅਤੇ ਆਰਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਹਫ਼ਤੇ ਡਰਾਈਵਿੰਗ ਟੈਸਟ ਟਰੈਕਾਂ ਦਾ ਨਿਰੀਖਣ ਕਰਨ ਲਈ ਵੀ ਕਿਹਾ। ਇਸ ਸਬੰਧੀ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
Read More: ਲਾਲਜੀਤ ਸਿੰਘ ਭੁੱਲਰ ਨੇ ਤਰਨਤਾਰਨ ਦੇ ਸਰਕਾਰੀ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ