ਚੰਡੀਗੜ੍ਹ, 17 ਫ਼ਰਵਰੀ 2023: ਅੰਮ੍ਰਿਤਸਰ (Amritsar) ਦੇ 88 ਫੀਟ ਰੋਡ ‘ਤੇ ਅੱਜ ਦਿਨ ਦਿਹਾੜੇ ਪੁਲਿਸ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਦੇਖ ਕਥਿਤ ਗੈਂਗਸਟਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋਣ ਲੱਗੇ, ਇਸ ਦੌਰਾਨ ਪੁਲਿਸ ਨੇ ਦੋ ਕਥਿਤ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਇਹ ਘਟਨਾ ਕੈਦ ਹੋ ਗਈ ਹੈ। ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਜਲਦ ਹੀ ਪ੍ਰੈਸ ਕਾਨਫਰੈਂਸ ਕਰ ਸਕਦੀ ਹੈ |
ਜੁਲਾਈ 2, 2025 12:44 ਪੂਃ ਦੁਃ