ਚੰਡੀਗੜ੍ਹ, 23 ਅਪ੍ਰੈਲ 2024: ਮਲੇਸ਼ੀਆ (Malaysia) ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ। ਇੱਥੇ ਜਲ ਫੌਜ ਦੇ ਦੋ ਹੈਲੀਕਾਪਟਰ ਇੱਕ ਦੂਜੇ ਨਾਲ ਟਕਰਾ ਗਏ ਅਤੇ ਕਰੈਸ਼ ਹੋ ਗਏ। ਦੱਸਿਆ ਗਿਆ ਹੈ ਕਿ ਇਹ ਹੈਲੀਕਾਪਟਰ ਰਾਇਲ ਮਲੇਸ਼ੀਅਨ ਨੇਵੀ ਦੇ ਇੱਕ ਸਮਾਗਮ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਦੋਵੇਂ ਹਵਾ ਵਿੱਚ ਇੱਕ ਦੂਜੇ ਨਾਲ ਟਕਰਾ ਗਏ। ਇਸ ਘਟਨਾ ਵਿੱਚ ਹੈਲੀਕਾਪਟਰ ਵਿੱਚ ਸਵਾਰ 10 ਕਰੂ ਮੈਂਬਰਾਂ ਦੀ ਮੌਤ ਹੋ ਗਈ।
ਮਲੇਸ਼ੀਆ (Malaysia) ਦੀ ਜਲ ਫੌਜ ਮੁਤਾਬਕ ਇਹ ਘਟਨਾ ਸਵੇਰੇ ਕਰੀਬ 9.30 ਵਜੇ ਲੁਮੁਤ ਨੇਵਲ ਬੇਸ ‘ਤੇ ਵਾਪਰੀ। ਹਾਦਸੇ ਤੋਂ ਬਾਅਦ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੁਮਤ ਆਰਮੀ ਬੇਸ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਸ਼ਨਾਖਤ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।