ਚੰਡੀਗੜ੍ਹ, 28 ਜਨਵਰੀ 2025: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਿਤ ਨਸ਼ਾ ਤਸਕਰ ਸਰਵਣ ਭੋਲਾਦੁਆਰਾ ਚਲਾਏ ਜਾ ਰਹੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱ.ਤ.ਵਾ.ਦ ਮਾਡਿਊਲ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ | ਪੁਲਿਸ ਮੁਤਾਬਕ ਇਹ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ (Gumtala police) ਚੌਕੀ ‘ਤੇ ਹੈਂਡ ਗ੍ਰਨੇਡ ਹਮਲੇ ‘ਚ ਸ਼ਾਮਲ ਸਨ |
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ (ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ) ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ (ਅਮਰਕੋਟ, ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਅਤੇ ਗੋਲੀ ਸਿੱਕਾ ਵੀ ਬਰਾਮਦ ਕੀਤੇ ਹਨ।
ਜਾਣਕਾਰੀ ਮੁਤਬਕ ਇਸ ਸਾਲ 9 ਜਨਵਰੀ ਨੂੰ ਕੁਝ ਵਿਅਕਤੀਆਂ ਨੇ ਅੰਮ੍ਰਿਤਸਰ ਕਮਿਸ਼ਨਰੇਟ ਦੇ ਗੁਮਟਾਲਾ ਪੁਲਿਸ ਚੌਕੀ ‘ਤੇ ਹੈਂਡ ਗ੍ਰਨੇਡ ਸੁੱਟਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜੋ ਕਿ ਮਸ਼ਹੂਰ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਅਤੇ ਇਸ ਸਮੇਂ 532 ਕਿਲੋ ਹੈਰੋਇਨ ਰਿਕਵਰੀ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਹ ਧਿਆਨ ਦੇਣ ਯੋਗ ਹੈ ਕਿ ਦੋਸ਼ੀ ਸਰਵਣ ਸਿੰਘ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਵੀ ਲੋੜੀਂਦਾ ਹੈ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਉਸ ‘ਤੇ 2 ਲੱਖ ਰੁਪਏ ਦਾ ਇਨਾਮ ਰੱਖਿਆ ਹੈ।
ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਬੱਗਾ ਸਿੰਘ, ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜੋ ਕਿ ਨਾਮੀ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ 532 ਕਿਲੋ ਹੈਰੋਇਨ ਦੀ ਰਿਕਵਰੀ ਕੇਸ ‘ਚ ਬਠਿੰਡਾ ਜੇਲ੍ਹ ‘ਚ ਬੰਦ ਹੈ। ਪੁਲਿਸ ਮੁਤਾਬਕ ਮੁਲਜ਼ਮ ਸਰਵਣ ਸਿੰਘ ਵੀ 532 ਕਿੱਲੋ ਹੈਰੋਇਨ ਰਿਕਵਰੀ ਕੇਸ ‘ਚ ਲੋੜੀਂਦਾ ਹੈ ਅਤੇ ਉਸ ‘ਤੇ ਐਨਆਈਏ) ਵੱਲੋਂ 2 ਲੱਖ ਰੁਪਏ ਦਾ ਇਨਾਮ ਰੱਖਿਆ ਹੈ।