Site icon TheUnmute.com

ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਮਿਲੇ ਦੋ ਵੱਡੇ ਤੋਹਫੇ

Sri Anandpur Sahib

ਸ੍ਰੀ ਅਨੰਦਪੁਰ ਸਾਹਿਬ 03 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਖਸਤਾ ਹਾਲ ਹੋ ਚੁੱਕੀ ਕਿਸਾਨ ਹਵੇਲੀ ਦਾ ਨਵੀਨੀਕਰਨ, ਕੋਰੀਡੋਰ ਅਤੇ ਲਾਈਟਨਿੰਗ ਲਈ 1,78,29000 ਦੀ ਰਾਸ਼ੀ ਪ੍ਰਵਾਨ ਕਰਨ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਨੇ ਅਗੰਮਪੁਰ ਅਨਾਜ ਮੰਡੀ ਵਿੱਚ 87.50 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਟੀਲ ਕਵਰ ਸ਼ੈਡ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕਰਦੇ ਹੋਏ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਕਿਸਾਨਾ ਲਈ ਬਣੀ ਅਨਾਜ ਮੰਡੀ ਵਿੱਚ ਕੋਈ ਸ਼ੈਡ ਨਹੀ ਹੈ, ਜਿਸ ਕਾਰਨ ਧੁੱਪ ਅਤੇ ਬਰਸਾਤ ਵਿੱਚ ਕਿਸਾਨਾਂ ਦੀਆਂ ਫਸਲਾ ਖਰਾਬ ਹੋ ਜਾਂਦੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਕਿਸਾਨਾਂ ਦੀ ਇਹ ਚਿਰਕਾਲੀ ਮੰਗ ਪੂਰੀ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਕਿਸਾਨ ਹਵੇਲੀ ਦੀ ਖਸਤਾ ਹਾਲਤ ਹੋਣ ਕਾਰਨ ਇਸ ਦੇ ਨਵੀਨੀਕਰਨ ਦੀ ਜਰੂਰਤ ਪਿਛਲੇ ਲੰਮੇ ਸਮੇ ਤੋ ਮਹਿਸੂਸ ਕੀਤੀ ਜਾ ਰਹੀ ਹੈ। ਮੋਜੂਦਾ ਸਰਕਾਰ ਨੇ 87.50 ਲੱਖ ਰੁਪਏ ਦੀ ਰਾਸ਼ੀ ਨਵੀਨੀਕਰਨ ਲਈ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਰ ਵੱਡੇ ਵਿਕਾਸ ਦੇ ਪ੍ਰੋਜੈਕਟ ਚੱਲ ਰਹੇ ਹਨ, ਜੋ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ।

Exit mobile version