Site icon TheUnmute.com

ਜਲੰਧਰ ਦੀਆਂ ਦੋ ਕੁੜੀਆਂ ਨੇ ਗੁਰਦੁਆਰਾ ਸਾਹਿਬ ‘ਚ ਕਰਵਾਇਆ ਵਿਆਹ, ਹਾਈਕੋਰਟ ‘ਚ ਮੰਗੀ ਸੁਰੱਖਿਆ

VIP culture

ਚੰਡੀਗੜ੍ਹ, 26 ਅਕਤੂਬਰ 2023: ਜਲੰਧਰ (Jalandhar) ਦੀਆਂ ਦੋ ਕੁੜੀਆਂ ਨੇ ਖਰੜ ਦੇ ਗੁਰਦੁਆਰਾ ਸਾਹਿਬ ‘ਚ ਵਿਆਹ ਕਰਵਾ ਕੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀਆਂ। ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਜਲੰਧਰ ਦੇ ਐੱਸ.ਐੱਸ.ਪੀ. ਨੂੰ ਹੁਕਮ ਦਿੱਤਾ ਗਿਆ ਹੈ ਕਿ ਦੋਵਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਦੀ ਆਜ਼ਾਦੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ |

ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ‘ਚ ਵਿਆਹ ਕਰਵਾ ਲਿਆ। ਵਿਆਹ ਤੋਂ ਬਾਅਦ ਤੋਂ ਹੀ ਉਨ੍ਹਾਂ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਥਿਤ ਧਮਕੀਆਂ ਮਿਲ ਰਹੀਆਂ ਹਨ ਜੋ ਵਿਆਹ ਦੇ ਖ਼ਿਲਾਫ਼ ਹਨ। ਪਟੀਸ਼ਨਕਰਤਾ ਨੇ ਕਿਹਾ ਕਿ ਉਸ ਦੀ ਜਾਨ ਨੂੰ ਖਤਰਾ ਹੈ। ਉਸ ਨੇ ਆਪਣੀ ਜਾਨ ਨੂੰ ਖਤਰੇ ਦਾ ਖਦਸ਼ਾ ਜ਼ਾਹਰ ਕਰਦਿਆਂ ਜਲੰਧਰ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ, ਜਿਸ ਤੋਂ ਬਾਅਦ ਉਹ ਹਾਈਕੋਰਟ ਪਹੁੰਚੀ ਸੀ।

ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ, ਜਲੰਧਰ (Jalandhar) ਦੇ ਐੱਸ.ਐੱਸ.ਪੀ. ਨੂੰ ਇਸ ਮਾਮਲੇ ‘ਚ ਪਟੀਸ਼ਨਰ ਦੇ ਮੰਗ ਪੱਤਰ ‘ਤੇ ਵਿਚਾਰ ਕਰਕੇ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਦੋਵੇਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

 

Exit mobile version