PUNSUP

PUNSUP ਦੇ ਦੋ ਇੰਸਪੈਕਟਰ 1,00,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ‘ਚ ਤਾਇਨਾਤ ਪਨਸਪ (PUNSUP) ਦੇ ਦੋ ਇੰਸਪੈਕਟਰਾਂ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ | ਇਨ੍ਹਾਂ ਮੁਲਜ਼ਮਾਂ ਦੀ ਪਛਾਣ ਪ੍ਰਵੀਨ ਕੁਮਾਰ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ | ਇਨ੍ਹਾਂ ਦੋਵਾਂ ਨੂੰ ਧਨੌਲਾ ਦੇ ਵਾਸੀ ਹਰਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਇਨ੍ਹਾਂ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗੀ ਅਤੇ ਧਮਕੀ ਦਿੱਤੀ ਕਿ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ।

ਇਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ |

Scroll to Top