Patiala Road Accident

ਪਟਿਆਲਾ-ਸਮਾਣਾ ਰੋਡ ‘ਤੇ ਟਿੱਪਰ-ਟਰੈਕਟਰ ਦੀ ਟੱਕਰ ਕਾਰਨ 2 ਜਣਿਆਂ ਦੀ ਮੌ.ਤ, ਲੋਕਾਂ ਵੱਲੋਂ ਰੋਡ ਜਾਮ

ਪਟਿਆਲਾ, 24 ਮਈ 2026: ਪਟਿਆਲਾ-ਸਮਾਣਾ ਰੋਡ ‘ਤੇ ਭਾਨੜਾ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਜਣਿਆਂ ਦੀ ਜਾਨ ਚਲੀ ਗਈ। ਇੱਕ ਬੇਕਾਬੂ ਤੇਜ਼ ਰਫ਼ਤਾਰ ਟਿੱਪਰ ਟਰੱਕ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਪਲਟ ਗਿਆ। ਹਾਦਸੇ ‘ਚ ਇੱਕ ਗੰਭੀਰ ਜ਼ਖਮੀ ਹੋ ਗਿਆ | ਜ਼ਖਮੀ ਵਿਅਕਤੀ ਨੂੰ ਤੁਰੰਤ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਘਟਨਾ ਤੋਂ ਬਾਅਦ ਟਿੱਪਰ ਡਰਾਈਵਰ ਸਥਿਤੀ ਦਾ ਫਾਇਦਾ ਉਠਾ ਕੇ ਭੱਜ ਗਿਆ। ਇਸ ਘਟਨਾ ਨਾਲ ਸਥਾਨਕ ਪਿੰਡ ਵਾਸੀਆਂ ਅਤੇ ਕਿਸਾਨਾਂ ‘ਚ ਗੁੱਸਾ ਹੈ । ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ-ਸਮਾਣਾ ਮੁੱਖ ਸੜਕ ‘ਤੇ ਆਪਣੇ ਟਰੈਕਟਰ ਖੜ੍ਹੇ ਕਰ ਦਿੱਤੇ, ਧਰਨਾ ਦਿੱਤਾ ਅਤੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੁਲਜ਼ਮ ਡਰਾਈਵਰ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ।

ਹਾਦਸੇ ਅਤੇ ਨਾਕਾਬੰਦੀ ਦੀ ਜਾਣਕਾਰੀ ਮਿਲਦੇ ਹੀ, ਸਥਾਨਕ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਗੁੱਸੇ ‘ਚ ਆਈ ਭੀੜ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਛੇਤੀ ਹੀ ਫੜ ਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ‘ਚ ਰੱਖ ਦਿੱਤਾ ਹੈ। ਅਣਪਛਾਤੇ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Read More: Mohali News: ਲਾਲੜੂ ਦੀ ਨਾਹਰ ਮਿੱਲ ‘ਚ ਲੱਗੀ ਭਿਆਨਕ ਅੱ.ਗ, ਕਰੋੜਾਂ ਰੁਪਏ ਦਾ ਨੁਕਸਾਨ

ਵਿਦੇਸ਼

Scroll to Top