ਚੰਡੀਗੜ੍ਹ, 24 ਜਨਵਰੀ 2025: ਦੇਸ਼ ਦੇ ਆਜ਼ਾਦੀ ਸੰਗਰਾਮ ‘ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ‘ਚ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਸਰਕਾਰ (Haryana Government) ਦੇ ਸਾਰੇ ਦਫ਼ਤਰਾਂ ‘ਚ ਦੋ ਮਿੰਟ ਦਾ ਮੌਨ ਰੱਖਿਆ ਜਾਵੇਗਾ।
ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਇੱਕ ਪੱਤਰ ‘ਚ ਰਾਜ ਦੇ ਸਾਰੇ ਵਿਭਾਗ ਮੁਖੀਆਂ, ਅੰਬਾਲਾ, ਹਿਸਾਰ, ਰੋਹਤਕ, ਫਰੀਦਾਬਾਦ, ਕਰਨਾਲ ਅਤੇ ਗੁੜਗਾਓਂ ਦੇ ਡਿਵੀਜ਼ਨਲ ਕਮਿਸ਼ਨਰਾਂ, ਸਾਰੇ ਡਿਪਟੀ ਕਮਿਸ਼ਨਰਾਂ ਅਤੇ ਉਪ-ਮੰਡਲ ਅਧਿਕਾਰੀਆਂ (ਸਿਵਲ) ਨੂੰ ਜ਼ਰੂਰੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।