ਚੰਡੀਗੜ੍ਹ, 07 ਨਵੰਬਰ 2024: ਜਲੰਧਰ (Jalandhar) ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ | ਇਸ ਮੁੱਠਭੇੜ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਠਭੇੜ ‘ਚ ਕੌਸ਼ਲ-ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਜ਼ਬਤ ਕੀਤੇ ਹਨ |
ਜਲੰਧਰ ਕਮਿਸ਼ਨਰੇਟ ਪੁਲਿਸ (Jalandhar Police) ਨੇ ਇਹ ਕਾਰਵਾਈ ਕਰਦਿਆਂ ਇਨ੍ਹਾਂ ਬਦਮਾਸ਼ਾਂ ਨੂੰ ਫੜਨ ‘ਚ ਕਾਮਯਾਬੀ ਹਾਸਲ ਕੀਤੀ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਅਧਾਰ ‘ਤੇ ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਗਿਆ |
Read More: Salman Khan: ਸਲਮਾਨ ਖਾਨ ਨੂੰ ਧ.ਮ.ਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, 5 ਕਰੋੜ ਰੁਪਏ ਦੀ ਮੰਗੀ ਸੀ ਫਿਰੌਤੀ
ਪੁਲਿਸ ਮੁਤਾਬਕ ਇਸ ਦੌਰਾਨ ਦੋਵੇਂ ਪਾਸੇ ਫਾਇਰਿੰਗ ਹੋਈ, ਇਸਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੋਵਾਂ ਜਣਿਆਂ ਨੂੰ ਦੋ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕਰ ਲਿਆ | ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਫੜੇ ਗਏ ਮੁਲਜ਼ਮ ਪੰਜਾਬ ਦੇ ਨਾਲ-ਨਾਲ ਹਰਿਆਣਾ ‘ਚ ਗਿਰੋਹ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਸਪਲਾਈ ਕਰਵਾ ਰਹੇ ਸਨ |
ਇਨ੍ਹਾਂ ਬਦਮਾਸ਼ਾਂ ‘ਤੇ ਕਈਂ ਅਪਰਾਧਿਕ ਮਾਮਲੇ ਵੀ ਦਰਜ ਹਨ | ਪੁਲਿਸ ਇਨ੍ਹਾਂ ਮੁਲਜਮਾਂ ਯਤਨ ਪੁੱਛਗਿੱਛ ਕਰ ਰਹੀ ਹੈ | ਪੁੱਛਗਿੱਛ ਦੌਰਾਨ ਇਨ੍ਹਾਂ ਦੇ ਅਗਲੇ-ਪਿਛਲੇ ਸੰਬੰਧਾਂ ਦੀ ਜਾਂਚ ਕੀਤੀ ਜਾਵੇਗੀ | ਪੁਲਿਸ ਇਸ ਬਾਰੇ ਛੇਤੀ ਹੀ ਪ੍ਰੈਸ ਵਾਰਤਾ ਕਰਕੇ ਹੋੜ ਜਾਣਕਾਰੀ ਸਾਂਝੀ ਕਰ ਸਕਦੀ ਹੈ |