Site icon TheUnmute.com

ਬਰੀਵਾਲਾ ਅਤੇ ਗਿੱਦੜਬਾਹਾ ਦੇ ਲੋਕਾਂ ਨੂੰ ਅਰਪਣ ਕੀਤੇ ਦੋ ਹੋਰ ਆਮ ਆਦਮੀ ਕਲੀਨਿਕ

Aam Aadmi Clinics

ਸ੍ਰੀ ਮੁਕਤਸਰ ਸਾਹਿਬ, 02 ਮਾਰਚ 2024: ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੋ ਹੋਰ ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ, ਮਾਰਕਿਟ ਕਮੇਟੀ ਸੁਰਜੀਤ ਸਿੰਘ ਨੇ ਬਰੀਵਾਲਾ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕ ਦੇ ਉਦਘਾਟਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 829 ਹੋ ਜਾਵੇਗੀ।ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਵਜੋਂ ਇਹ ਆਮ ਆਦਮੀ ਕਲੀਨਿਕ ਦੀ ਸੌਗਾਤ ਦਿੱਤੀ ਹੈ ਅਤੇ ਉਹ ਵਧਾਈ ਦੇ ਪਾਤਰ ਹਨ।

ਗਿੱਦੜਬਾਹਾ ਵਿਖੇ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ (Aam Aadmi Clinics) ਦਾ ਉਦਘਾਟਨ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਪ੍ਰਿਤਪਾਲ ਸਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਗਿੱਦੜਬਾਹਾ ਡਾ. ਅਜੀਤ ਪਾਲ ਸਿੰਘ ਅਤੇ ਡਾ. ਰਸ਼ਮੀ ਚਾਵਲਾ ਵਿਸ਼ੇਸ਼ ਤੋਰ ਤੇ ਹਾਜ਼ਰ ਰਹੇ।

ਇਸ ਮੌਕੇ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੁਆਲੀਫਾਈਡ ਡਾਕਟਰਾਂ ਵੱਲੋਂ ਕੀਤਾ ਜਾਂਦਾ ਹੈ ਅਤੇ 38 ਤਰ੍ਹਾਂ ਦੇ ਲੈਬ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 2,40,335 ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਜਾ ਚੁੱਕਾ ਹੈ ਅਤੇ 93820 ਮਰੀਜ਼ਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿੱਚ ਬਰੀਵਾਲਾ ਅਤੇ ਗਿੱਦੜਬਾਹਾ ਵਿਖੇ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਮਤੀ ਬਲਜੀਤ ਕੌਰ, ਡੀ.ਐਮ. ਸੀ., ਡਾ. ਬੰਦਨਾ ਬਾਂਸਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਲਤਾਰ ਸਿੰਘ, ਮੈਡੀਕਲ ਅਫ਼ਸਰ ਡਾ. ਜਗਦੀਸ਼ ਕੁਮਾਰ, ਮਾਸ ਮੀਡੀਆ ਅਫ਼ਸਰ,ਸ੍ਰੀ ਸਖਮੰਦਰ ਸਿੰਘ, ਦੀਪਕ ਕੁਮਾਰ, ਧਰਮਜੀਤ ਸਿੰਘ, ਸ਼ਮਸੇਰ ਸਿੰਘ, ਗੁਰਜਿੰਦਰ ਸਿੰਘ, ਬਲਵਿੰਦਰ ਸਿੰਘ ਖਾਲਸਾ, ਰਾਜਵਿੰਦਰ ਸਿੰਘ, ਰਾਜਵਿੰਦਰ ਸਿੰਘ ਗੋਲੂ, ਅਜੇ ਪ੍ਰਧਾਨ, ਮੰਗਾ ਸ਼ਰਮਾ ਤੋਂ ਇਲਾਵਾ ਸਮੂਹ ਆਮ ਆਦਮੀ ਕਲੀਨਿਕ ਸਟਾਫ ਹਾਜ਼ਰ ਸਨ।

Exit mobile version