ਚੰਡੀਗੜ੍ਹ, 20 ਦਸੰਬਰ 2023: ਸੰਸਦ ਦੇ ਸਰਦ ਰੁੱਤ ਇਜਲਾਸ ਦੇ 13ਵੇਂ ਦਿਨ ਦੋ ਹੋਰ ਲੋਕ ਸਭਾ (Lok Sabha) ਸੰਸਦ ਮੈਂਬਰਾਂ, ਕੇਰਲ ਕਾਂਗਰਸ (ਐਮ) ਸੀ ਥਾਮਸ ਸੀਪੀਆਈ (ਐਮ) ਦੇ ਏਐਮ ਆਰਿਫ਼ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਸਮੇਤ ਹੁਣ ਤੱਕ 143 ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ।
ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਖ਼ਿਲਾਫ਼ ਬੁੱਧਵਾਰ ਨੂੰ ਵੀ ਵਿਰੋਧੀਆਂ ਦਾ ਪ੍ਰਦਰਸ਼ਨ ਜਾਰੀ ਰਿਹਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪਹਿਲਾਂ ਗਾਂਧੀ ਦੇ ਬੁੱਤ ਦੇ ਸਾਹਮਣੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਫਿਰ ਸੰਸਦ ਦੇ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਵਿਰੋਧੀ ਧਿਰ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਨਹੀਂ ਲਈ ਜਾਂਦੀ।