Mukesh Ambani

ਮੁਕੇਸ਼ ਅੰਬਾਨੀ ਨੂੰ ਧਮਕੀ ਭਰੀ ਈ-ਮੇਲ ਭੇਜਣ ਦੇ ਦੋਸ਼ ‘ਚ ਦੋ ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 04 ਨਵੰਬਰ 2023: ਮੁਕੇਸ਼ ਅੰਬਾਨੀ (Mukesh Ambani) ਨੂੰ ਧਮਕੀ ਭਰੇ ਈ-ਮੇਲ ਭੇਜਣ ਦੇ ਦੋਸ਼ ਵਿੱਚ ਤੇਲੰਗਾਨਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਗਾਮਦੇਵੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 19 ਸਾਲਾ ਗਣੇਸ਼ ਰਮੇਸ਼ ਵਨਪਾਰਧੀ ਵਜੋਂ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 8 ਨਵੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਦੂਜੇ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗਾਂਧੀਨਗਰ, ਗੁਜਰਾਤ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਦਾ ਨਾਂ ਸ਼ਾਦਾਬ ਖਾਨ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਸ਼ਾਦਾਬ ਤੋਂ ਪੁੱਛਗਿੱਛ ਕਰ ਰਹੀ ਹੈ।

ਮੁਕੇਸ਼ ਅੰਬਾਨੀ (Mukesh Ambani) ਨੂੰ 27 ਅਕਤੂਬਰ ਤੋਂ 1 ਨਵੰਬਰ ਤੱਕ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਪੰਜ ਈ-ਮੇਲ ਭੇਜੇ ਗਏ ਸਨ। ਇਸ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਪੁਲਿਸ ਨੇ ਕਿਹਾ ਸੀ ਕਿ ਸਾਰੀਆਂ ਧਮਕੀਆਂ ਇੱਕੋ ਮੇਲ ਆਈਡੀ ਤੋਂ ਮਿਲੀਆਂ ਸਨ।

ਅੰਬਾਨੀ ਨੂੰ 27 ਅਕਤੂਬਰ ਨੂੰ ਪਹਿਲੀ ਧਮਕੀ ਭਰੀ ਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਅਗਲੇ ਦਿਨ 28 ਅਕਤੂਬਰ ਨੂੰ ਇੱਕ ਹੋਰ ਮੇਲ ਆਈ। ਇਸ ‘ਚ ਰਾਸ਼ੀ ਵਧਾ ਕੇ 200 ਕਰੋੜ ਰੁਪਏ ਕਰ ਦਿੱਤੀ ਗਈ। ਫਿਰ 30 ਅਕਤੂਬਰ ਨੂੰ ਵੀ ਇੱਕ ਮੇਲ ਆਈ, ਜਿਸ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।

27 ਅਕਤੂਬਰ ਨੂੰ ਪਹਿਲੀ ਮੇਲ ਮਿਲਣ ਤੋਂ ਬਾਅਦ, ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਵੀ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

Scroll to Top