ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਗੁਜਰਾਤ ਤੋਂ ਦੋ ਜਣੇ ਗ੍ਰਿਫਤਾਰ

Salman Khan

ਚੰਡੀਗੜ੍ਹ,16 ਅਪ੍ਰੈਲ 2024: ਮੁੰਬਈ ‘ਚ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਮੁਲਜਮਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਦੇਰ ਰਾਤ ਇਹ ਵੱਡੀ ਸਫਲਤਾ ਮਿਲੀ ਹੈ।

ਖਬਰਾਂ ਮੁਤਾਬਕ ਗੁਜਰਾਤ ਪੁਲਿਸ ਦੀ ਟੀਮ ਨੇ ਪੱਛਮੀ ਕੱਛ ਤੋਂ ਦੋਵਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਮੰਗਲਵਾਰ ਸਵੇਰੇ ਦੋਵਾਂ ਜਣਿਆਂ ਨੂੰ ਲੈ ਕੇ ਰਵਾਨਾ ਹੋਵੇਗੀ। ਦੋਵਾਂ ਤੋਂ ਮੁੰਬਈ ਵਿੱਚ ਪੁੱਛਗਿੱਛ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਐਤਵਾਰ ਨੂੰ ਬਾਈਕ ਸਵਾਰ ਦੋ ਜਣਿਆਂ ਨੇ ਅਦਾਕਾਰ ਸਲਮਾਨ (Salman Khan) ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸਨ। ਇਸ ਮਾਮਲੇ ‘ਚ ਬਦਮਾਸ਼ ਲਾਰੈਂਸ ਵਿਸ਼ਨੋਈ ਨਾਲ ਜੁੜੇ ਮੈਂਬਰਾਂ ਦੇ ਨਾਂ ਵੀ ਸਾਹਮਣੇ ਆਏ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।