ਅੰਮ੍ਰਿਤਸਰ 21 ਨਵੰਬਰ 2022: ਅੰਮ੍ਰਿਤਸਰ (Amritsar) ‘ਚ ਵਧਦੀਆਂ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸ਼ਨੀਵਾਰ ਦੇਰ ਸ਼ਾਮ ਮੋਟਰਸਾਈਕਲ ‘ਤੇ ਸਵਾਰ ਪੰਜ ਨਕਾਬਪੋਸ਼ ਲੁਟੇਰਿਆਂ ਨੇ ਦੋ ਵਿਅਕਤੀਆਂ ਨੂੰ ਲੁੱਟ ਦਾ ਸ਼ਿਕਾਰ ਬਣਾਇਆ | ਇਹ ਸਾਰੀ ਘਟਨਾ ਸੜਕ ‘ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ |
ਪ੍ਰਾਪਤ ਜਾਣਕਾਰੀ ਮੁਤਾਬਕ ਰਾਤ 11 ਵਜੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਦੋ ਭਰਾਵਾਂ ਨੂੰ ਪੰਜ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਘੇਰ ਲਿਆ | ਲੁਟੇਰਿਆਂ ਨੇ ਇਨ੍ਹਾਂ ਤੋਂ ਇੱਕ ਮੋਬਾਈਲ ਫ਼ੋਨ ਅਤੇ ਦੋ ਪਰਸ ਖੋਹ ਲਏ ਅਤੇ ਫ਼ਰਾਰ ਹੋ ਗਏ । ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।