ਪੰਜਾਬ ‘ਚ ਨਕਲੀ ਦੇਸੀ ਘਿਓ ਦੀ ਸਪਲਾਈ ਕਰਨ ਵਾਲੇ ਦੋ ਵਿਅਕਤੀ 162 ਕਿੱਲੋ ਘਿਓ ਸਮੇਤ ਗ੍ਰਿਫਤਾਰ

ਨਕਲੀ ਦੇਸੀ ਘਿਓ

ਚੰਡੀਗੜ੍ਹ, 07 ਅਪ੍ਰੈਲ 2023: ਪੁਲਿਸ ਨੇ ਪੰਜਾਬ ਭਰ ਵਿੱਚ ਨਕਲੀ ਦੇਸੀ ਘਿਓ ਦਾ ਧੰਦਾ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਦੀਪ ਅਤੇ ਹਰਬੰਸ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਸਿੱਧਵਾਂ ਬੇਟ ਖੇਤਰ ਵਿੱਚ ਅਣਪਛਾਤੇ ਗਾਹਕਾਂ ਨੂੰ ਨਕਲੀ ਦੇਸੀ ਘਿਓ ਸਪਲਾਈ ਕਰਨ ਲਈ ਕਾਰ ਵਿੱਚ ਆ ਰਹੇ ਸਨ।

ਇਸ ਸੰਬੰਧੀ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਅਨੁਸਾਰ ਪੁਲਿਸ ਨੇ ਤਲਵਾੜਾ ਬੱਸ ਸਟੈਂਡ ਕੋਲ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਰੋਕਿਆ। ਪੁਲਿਸ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿੱਚੋਂ 162 ਕਿੱਲੋ ਨਕਲੀ ਦੇਸੀ ਘਿਓ ਬਰਾਮਦ ਹੋਇਆ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਕੇਸ ਦਰਜ ਕਰ ਲਿਆ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪਹਿਲਾਂ ਸਪਲਾਈ ਕੀਤੇ ਗਏ ਦੇਸੀ ਘਿਓ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ। ਏ.ਐਸ.ਆਈ ਅਨੁਸਾਰ ਅਦਾਲਤ ਤੋਂ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।