Site icon TheUnmute.com

ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ ‘ਚ ਮੌਤ

Kiratpur Sahib

ਚੰਡੀਗ੍ਹੜ, 13 ਅਪ੍ਰੈਲ, 2024: ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ (Kiratpur Sahib) ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਇਸੇ ਦੌਰਾਨ ਸ਼ਨੀਵਾਰ ਸਵੇਰੇ ਕੀਰਤਪੁਰ ਸਾਹਿਬ-ਮਨਾਲੀ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰਿਆ ਟਰੈਕਟਰ ਟਰਾਲੀ ਕੀਰਤਪੁਰ ਸਾਹਿਬ (Kiratpur Sahib) ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਟਰੈਕਟਰ-ਟਰਾਲੀ ਕੀਰਤਪੁਰ ਸਾਹਿਬ-ਮਨਾਲੀ ਰੋਡ ‘ਤੇ ਸਥਿਤ ਇੱਕ ਵਰਕਸ਼ਾਪ ਨੇੜੇ ਪਹੁੰਚਿਆ ਤਾਂ ਅਚਾਨਕ ਟਰੈਕਟਰ ਵਰਕਸ਼ਾਪ ਦੀ ਕੰਧ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਅਤੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਜ਼ਖ਼ਮੀ ਹੋ ਗਏ।

Exit mobile version