Amritsar

ਅੰਮ੍ਰਿਤਸਰ ‘ਚ ਦੇਰ ਰਾਤ ਭਾਜਪਾ ਆਗੂ ਦੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ , 23 ਮਈ 2023: ਅੰਮ੍ਰਿਤਸਰ (Amritsar) ਦੇ ਲਹੌਰੀ ਗੇਟ ਵਿਖੇ ਭਾਜਪਾ ਆਗੂ ਵਿਕਾਸ ਗਿੱਲ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਵਿਕਾਸ ਗਿੱਲ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਦੇਰ ਰਾਤ ਦੇ 12-1 ਵਜੇ ਦੇ ਕਰੀਬ ਫੋਨ ਆਇਆ ਅਤੇ ਉਸ ਨੂੰ ਨਗਰ ਨਿਗਮ ਚੋਣਾਂ ਨਾ ਲੜਨ ਦੀ ਧਮਕੀ ਦਿੱਤੀ ਅਤੇ ਬਾਅਦ ਵਿੱਚ 2 ਅਣਪਛਾਤੇ ਵਿਅਕਤੀ ਉਸ ਦੇ ਘਰ ਦੇ ਬਾਹਰ ਆਏ, ਜਿਨ੍ਹਾਂ ਵੱਲੋਂ ਆਪਣੇ ਮੂੰਹੋਂ ਕੱਪੜੇ ਨਾਲ ਢੱਕੇ ਹੋਏ ਸਨ |

ਉਹਨਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਗੋਲੀ ਉਹਨਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਜਾ ਵੱਜੀ | ਵਿਕਾਸ ਗਿੱਲ ਨੇ ਕਿਹਾ ਕਿ ਮੌਕੇ ‘ਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਆਪਣੀ ਕਾਰਵਾਈ ਕਰ ਦਿੱਤੀ |

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਾਂਚ ਪੁਲਿਸ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਵਿਕਾਸ ਗਿੱਲ ਨਾਮਕ ਵਿਅਕਤੀ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਵਿਦੇਸ਼

Scroll to Top