ਚੰਡੀਗ੍ਹੜ 06 ਜਨਵਰੀ 2023: ਰੂਪਨਗਰ ਵਿੱਚ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (Thermal Plant) ਅੱਜ ਦੋ ਯੂਨਿਟ ਬੰਦ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਲਾਂਟ ਦਾ ਯੂਨਿਟ ਨੰਬਰ 6 ਅੱਜ ਸਵੇਰੇ 2.30 ਵਜੇ ਕਿਸੇ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਜਦੋਂ ਕਿ 5 ਨੰਬਰ ਯੂਨਿਟ ਨੂੰ ਅੱਜ ਸਵੇਰੇ ਪ੍ਰਬੰਧਕਾਂ ਵੱਲੋਂ ਕੋਲੇ ਦੀ ਕਮੀ ਕਾਰਨ ਬੰਦ ਕੀਤਾ ਦੱਸਿਆ ਜਾ ਰਿਹਾ ਹੈ।
ਦੋਵੇਂ ਯੂਨਿਟਾਂ ਦੇ ਬੰਦ ਹੋਣ ਦਾ ਕਾਰਨ ਕੋਲਾ ਫੀਡਿੰਗ ਸਿਸਟਮ ਵਿੱਚ ਆਈ ਤਕਨੀਕੀ ਸਮੱਸਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੰਦ ਹੋਏ ਯੂਨਿਟਾਂ ਨੂੰ ਦੁਬਾਰਾ ਚਾਲੂ ਕਰਨ ਲਈ ਇੰਜੀਨੀਅਰਾਂ ਦੀ ਟੀਮ ਜੁਟ ਗਈ ਹੈ। ਪਲਾਂਟ ਦੇ ਕੰਟਰੋਲ ਰੂਮ ਤੋਂ ਇਕੱਤਰ ਜਾਣਕਾਰੀ ਅਨੁਸਾਰ ਥਰਮਲ ਪਲਾਂਟ ਰੂਪਨਗਰ ਦੇ ਕੋਲਾ ਭੰਡਾਰਾਂ ਵਿੱਚ ਸਿਰਫ 6 ਕੁ ਦਿਨਾਂ ਦਾ ਕੋਲਾ ਹੀ ਬਾਕੀ ਰਹਿ ਗਿਆ ਹੈ।