10 ਨਵੰਬਰ 2024: ਲੁਧਿਆਣਾ (ludhiana) ਦੇ ਗਿੱਲ ਰੋਡ ‘ਤੇ ਇਕ ਵੱਡਾ ਹਾਦਸਾ ਵਾਪਰਿਆ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਕਟਿਵਾ (active) ਸਵਾਰ 17 ਸਾਲਾ ਨੌਜਵਾਨ ਅਤੇ ਮੋਟਰਸਾਈਕਲ (motorcycle) ਸਵਾਰ ਨੌਜਵਾਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਆਪਣੀ ਸਾਈਡ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ ਤਾਂ ਦੂਜੇ ਪਾਸੇ ਬਾਈਕ ਸਵਾਰ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਤੇਜ਼ ਰਫਤਾਰ ਸਨ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਐਕਟਿਵਾ ਸਵਾਰ 17 ਸਾਲਾ ਨੌਜਵਾਨ ਜ਼ਖ਼ਮੀ ਹੋ ਕੇ ਸਿਵਲ ਹਸਪਤਾਲ ਪਹੁੰਚਿਆ, ਜਿੱਥੇ ਉਸ ਦਾ ਇਲਾਜ ਕਰਵਾਇਆ ਗਿਆ।