ਬਠਿੰਡਾ ‘ਚ ਸੀਵਰੇਜ ਦੀ ਸਫ਼ਾਈ ਕਰਨ ਵੇਲੇ ਗੈਸ ਦੀ ਲਪੇਟ ’ਚ ਆਏ ਦੋ ਕਾਮੇ, ਇਕ ਦੀ ਇਲਾਜ ਦੌਰਾਨ ਮੌਤ

Lovely Professional University

ਚੰਡੀਗੜ੍ਹ, 27 ਅਪ੍ਰੈਲ 2024: ਬਠਿੰਡਾ (Bathinda) ਸ਼ਹਿਰ ਦੀ ਖੇਤਬਸਤੀ ਮੇਨ ਰੋਡ ’ਤੇ ਬਿਨਾਂ ਸੇਫਟੀ ਜਾਲ ਤੋਂ ਸੀਵਰੇਜ ਦੀ ਸਫ਼ਾਈ ਕਰ ਰਹੇ ਦੋ ਸੀਵਰੇਜ ਕਾਮੇ ਗੈਸ ਦੀ ਲਪੇਟ ’ਚ ਆਉਣ ਕਾਰਨ ਬੇਹੋਸ਼ ਹੋ ਗਏ। ਇਸ ਦੌਰਾਨ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਲਾਈਨਾਂ ਦੀ ਸਫ਼ਾਈ ਦੇ ਕੰਮ ਲਈ ਸਰਕਾਰ ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਵਿੱਚ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਸੀਵਰੇਜ ਬੋਰਡ ਨੇ ਵੀ ਲਾਪਰਵਾਹੀ ਵਰਤੀ ਹੈ।

ਜਾਣਕਾਰੀ ਅਨੁਸਾਰ ਸ਼ਹਿਰ (Bathinda) ਵਿੱਚ ਸੀਵਰੇਜ ਦੀ ਸਫ਼ਾਈ ਦਾ ਕੰਮ ਨਗਰ ਨਿਗਮ ਅਤੇ ਸੀਵਰੇਜ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਦਿਨ ਵੇਲੇ ਅਤੇ ਕਈ ਥਾਵਾਂ ’ਤੇ ਰਾਤ ਵੇਲੇ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਸੀਵਰੇਜ ਬੋਰਡ ਵੱਲੋਂ ਸਫ਼ਾਈ ਦਾ ਕੰਮ ਕੀਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਵਰਮੈਨ ਸੂਰਜ ਸਿੰਘ ਉਮਰ 37, ਵਾਸੀ ਜਨਤਾ ਨਗਰ ਗਲੀ ਨੰਬਰ 8 ਅਤੇ ਅਬੋਹਰ ਦਾ ਰਹਿਣ ਵਾਲਾ ਬਬਲੂ ਸੀਵਰੇਜ ਦੀ ਸਫ਼ਾਈ ਦਾ ਕੰਮ ਕਰ ਰਹੇ ਸਨ।

ਇਸ ਦੌਰਾਨ ਜਦੋਂ ਬਬਲੂ ਬਿਨਾਂ ਸੁਰੱਖਿਆ ਉਪਕਰਨਾਂ ਅਤੇ ਮਾਸਕ ਦੇ ਸੀਵਰੇਜ ਵਿੱਚ ਦਾਖਲ ਹੋਇਆ ਤਾਂ ਉਸ ਨੂੰ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਬਚਾਉਣ ਲਈ ਸੂਰਜ ਸਿੰਘ ਨੂੰ ਵੀ ਸੀਵਰੇਜ ਵਿੱਚ ਉਤਾਰ ਦਿੱਤਾ। ਇਸ ਕਾਰਨ ਦੋਵੇਂ ਬੇਹੋਸ਼ ਹੋ ਗਏ। ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਸੂਰਜ ਸਿੰਘ ਦੀ ਮੌਤ ਹੋ ਗਈ, ਜਦੋਂਕਿ ਬਬਲੂ ਦਾ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਸ਼ੁਰੂਆਤੀ ਜਾਂਚ ‘ਚ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।