July 7, 2024 1:45 pm
bribe

ਚੰਡੀਗੜ੍ਹ ‘ਚ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਂ ‘ਤੇ ਫਿਰੌਤੀ ਮੰਗਣ ਵਾਲੇ ਦੋ ਨੌਜਵਾਨ ਗ੍ਰਿਫਤਾਰ

ਚੰਡੀਗੜ੍ਹ 04 ਜਨਵਰੀ 2023: ਚੰਡੀਗੜ੍ਹ (Chandigarh) ਵਿੱਚ ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 2 ਕਥਿਤ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗਿਰੋਹ ਦੇ ਮੈਂਬਰ ਦੱਸ ਕੇ ਮੋਹਾਲੀ ਦੇ ਵੱਡੇ ਪ੍ਰਭਾਵਸ਼ਾਲੀ ਅਤੇ ਕਾਰੋਬਾਰੀਆਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਇਸ ਤੋਂ ਬਾਅਦ ਮਾਮਲਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਤੱਕ ਪਹੁੰਚਿਆ ਅਤੇ ਇਸ ਮਾਮਲੇ ‘ਚ ਐੱਫ.ਆਈ.ਆਰ. ਕੀਤੀ ਗਈ ਸੀ |

ਇਸਤੋਂ ਬਾਅਦ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਫੜ ਲਿਆ । ਦੋ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਚੰਡੀਗੜ੍ਹ ਦੀ ਮਲੋਆ ਕਲੋਨੀ ਦਾ ਰਹਿਣ ਵਾਲਾ ਹੈ ਅਤੇ ਦੂਜਾ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਉਸ ਦਾ ਦੋਸਤ ਹੈ। ਦੋਵਾਂ ਦੇ ਨਾਂ ਮਨਦੀਪ ਅਤੇ ਸੂਰਜ ਦੱਸੇ ਜਾ ਰਹੇ ਹਨ, ਜੋ ਆਈਟੀ ਟੈਕਨੀਕਲ ਕਰ ਕੇ ਏਸੀ ਇੰਜਨੀਅਰ ਵਜੋਂ ਕੰਮ ਕਰਦੇ ਹਨ। ਦੋਵੇਂ ਫਰਜ਼ੀ ਗੈਂਗਸਟਰ ਦੱਸ ਕੇ ਪੈਸੇ ਦੀ ਮੰਗ ਕਰ ਰਹੇ ਸਨ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।