ਚੰਡੀਗੜ੍ਹ, 08 ਜਨਵਰੀ 2024: ਅੱਜ ਦੋ ਸ਼ੱਕੀ ਨੌਜਵਾਨਾਂ ਨੇ ਪਨਵੇਲ ਸਥਿਤ ਸਲਮਾਨ ਖਾਨ (Salman Khan) ਦੇ ਫਾਰਮ ਹਾਊਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਦੋਵੇਂ ਫਾਰਮ ਹਾਊਸ ‘ਚ ਦਾਖਲ ਹੁੰਦੇ, ਉਨ੍ਹਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਕੋਲੋਂ ਫਰਜ਼ੀ ਆਈਡੀ ਬਰਾਮਦ ਹੋਈ ਹੈ। ਦੋਵੇਂ ਖੁਦ ਨੂੰ ਸਲਮਾਨ ਖਾਨ ਦੇ ਪ੍ਰਸ਼ੰਸਕ ਦੱਸ ਰਹੇ ਹਨ। ਹਾਲਾਂਕਿ ਇਨ੍ਹਾਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਮ ਅਜੇਸ਼ ਕੁਮਾਰ ਗਿੱਲ ਅਤੇ ਗੁਰਸੇਵਕ ਹਨ। ਪੁੱਛਗਿੱਛ ਦੌਰਾਨ ਜਾਣਕਾਰੀ ਮਿਲੀ ਕਿ ਇਹ ਦੋਵੇਂ ਪੰਜਾਬ ਅਤੇ ਰਾਜਸਥਾਨ ਦੇ ਰਹਿਣ ਵਾਲੇ ਸਨ। ਫਿਲਹਾਲ ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਦਾਖਲ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਦੋਵਾਂ ਖ਼ਿਲਾਫ਼ ਜਾਅਲੀ ਆਧਾਰ ਕਾਰਡ ਮਿਲਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਫਿਲਹਾਲ ਮਾਮਲਾ ਗੰਭੀਰ ਹੈ ਅਤੇ ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪਿਛਲੇ ਕੁਝ ਮਹੀਨਿਆਂ ‘ਚ ਲਾਰੇਂਸ ਗੈਂਗ ਨੇ ਕਈ ਵਾਰ ਸਲਮਾਨ (Salman Khan) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਅਜਿਹੇ ‘ਚ ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।