ਚੰਡੀਗੜ੍ਹ 25 ਮਾਰਚ 2024: ਸਥਾਨਕ ਕਸਬਾ ਬੁਢਲਾਡਾ ਦੇ ਹੋਲਾ ਮੁਹੱਲਾ ਦੇਖਣ ਗਏ ਦੋ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਉਨ੍ਹਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਹੋਲਾ ਮੁਹੱਲਾ ਵਿਖੇ ਮੋਟਰਸਾਈਕਲ ’ਤੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ। ਜਦੋਂ ਉਹ ਚੀਮਾ ਮੰਡੀ ਨੇੜੇ ਪਹੁੰਚੇ ਤਾਂ ਅਚਾਨਕ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੁਢਲਾਡਾ ਇਲਾਕੇ ਨਾਲ ਸਬੰਧਤ 6 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ ਤਾਂ ਚੀਮਾ ਮੰਡੀ ਨੇੜੇ ਉਨ੍ਹਾਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ‘ਚ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਗੋਪਾਲ ਸਿੰਘ (22 ਸਾਲ) ਪੁੱਤਰ ਨੱਥਾ ਸਿੰਘ ਵਾਸੀ ਬੁਢਲਾਡਾ ਅਤੇ ਅਕਾਸ਼ਦੀਪ (19 ਸਾਲ) ਪੁੱਤਰ ਦਰਸ਼ਨ ਸਿੰਘ ਵਾਸੀ ਬਰਹੇ ਪਿੰਡ ਸਨ। ਥਾਣਾ ਚੀਮਾ ਦੀ ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਪੁਲਿਸ ਵੱਲੋਂ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।