Site icon TheUnmute.com

ਯੂ.ਪੀ. ਸਰਕਾਰ 24 ਖਿਡਾਰੀਆਂ ਨੂੰ ਦੇਵੇਗੀ ਸਰਕਾਰੀ ਨੌਕਰੀ, ਸਟਾਰ ਹਾਕੀ ਖਿਡਾਰੀ ਲਲਿਤ ਕੁਮਾਰ ਬਣਨਗੇ ਡੀ.ਐੱਸ.ਪੀ

hockey player Lalit Kumar

ਚੰਡੀਗੜ੍ਹ 16 ਸਤੰਬਰ 2022: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖਿਡਾਰੀਆਂ ਨੂੰ ਤੋਹਫੇ ਦਿੱਤੇ ਹਨ। ਮੁੱਖ ਮੰਤਰੀ ਨੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 24 ਖਿਡਾਰੀਆਂ ਨੂੰ ਗਜ਼ਟਿਡ ਅਧਿਕਾਰੀਆਂ ਦੇ ਅਹੁਦਿਆਂ ‘ਤੇ ਨੌਕਰੀਆਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਸਟਾਰ ਹਾਕੀ ਖਿਡਾਰੀ ਲਲਿਤ ਕੁਮਾਰ (Lalit Kumar) ਉਪਾਧਿਆਏ ਨੂੰ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਵਜੋਂ ਭਰਤੀ ਕੀਤਾ ਜਾਵੇਗਾ।

ਲਲਿਤ ਨੇ ਵੀ ਖੇਡ ਵਿਭਾਗ ਦੇ ਇਸ ਪ੍ਰਸਤਾਵ ਲਈ ਹਾਮੀ ਭਰ ਦਿੱਤੀ ਹੈ। ਜਲਦੀ ਹੀ ਉਨ੍ਹਾਂ ਦੀ ਭਰਤੀ ਕੀਤੀ ਜਾਵੇਗੀ। ਭਾਰਤ ਨੇ 41 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਓਲੰਪਿਕ ਵਿੱਚ ਤਮਗਾ ਜਿੱਤਿਆ ਸੀ। ਟੋਕੀਓ ਓਲੰਪਿਕ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ ਸੀ। ਇਸ ਦੇ ਨਾਲ ਹੀ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਜੂਡੋ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਵਿਜੇ ਯਾਦਵ ਨੂੰ ਮਾਲ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਵਜੋਂ ਭਰਤੀ ਕੀਤਾ ਜਾਵੇਗਾ। ਵਿਜੇ ਨੇ ਵੀ ਇਸ ਪ੍ਰਸਤਾਵ ਲਈ ਹਾਮੀ ਭਰ ਦਿੱਤੀ ਹੈ।

ਵਧੀਕ ਮੁੱਖ ਸਕੱਤਰ ਖੇਡਾਂ ਨਵਨੀਤ ਸਹਿਗਲ ਨੇ ਦੱਸਿਆ ਕਿ 20 ਸਤੰਬਰ ਨੂੰ ਮੀਟਿੰਗ ਹੋਣੀ ਹੈ। ਉਸ ਤੋਂ ਬਾਅਦ ਹੀ ਸਾਰਿਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਜਾਵੇਗਾ। ਇੰਨਾ ਹੀ ਨਹੀਂ ਗਜ਼ਟਿਡ ਅਫਸਰਾਂ ਦੀਆਂ ਪੋਸਟਾਂ ‘ਤੇ 24 ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਅਸਾਮੀਆਂ ਦੀ ਸ਼ਨਾਖਤ ਕੀਤੀ ਗਈ ਹੈ। ਨੌਂ ਵਿਭਾਗਾਂ ਵਿੱਚ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਪ੍ਰਸਤਾਵ ਵੀ ਤਿਆਰ ਕੀਤਾ ਗਿਆ ਹੈ।

Exit mobile version