UAE

UAE ਨੇ ਹੂਤੀ ਬਾਗੀਆਂ ਵੱਲੋਂ ਦਾਗੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਕੀਤੀਆਂ ਨਸ਼ਟ

ਚੰਡੀਗੜ੍ਹ 24 ਜਨਵਰੀ 2022: ਸੰਯੁਕਤ ਅਰਬ ਅਮੀਰਾਤ (UAE) ਦੀ ਹਵਾਈ ਰੱਖਿਆ ਪ੍ਰਣਾਲੀ ਨੇ ਹੂਤੀ (Houthi) ਬਾਗੀਆਂ ਵੱਲੋਂ ਦਾਗੀਆਂ ਗਈਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਨਸ਼ਟ ਕਰ ਦਿੱਤਾ ਹੈ।ਇਸਦੀ ਜਾਣਕਾਰੀ ਇਮੀਰੇਟਸ ਨਿਊਜ਼ ਏਜੰਸੀ (ਡਬਲਯੂਏਐਮ) ਨੇ ਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਦਿੱਤੀ ਹੈ। ਡਬਲਯੂਏਐਮ ਨੇ ਸੋਮਵਾਰ ਨੂੰ ਆਪਣੀ ਰਿਪੋਰਟ ‘ਚ ਦੱਸਿਆ ਕਿ ਮਿਜ਼ਾਈਲਾਂ ਦੇ ਅਵਸ਼ੇਸ਼ ਅਬੂ ਧਾਬੀ ‘ਚ ਡਿੱਗੇ, ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਹੂਤੀ ਬਾਗੀਆਂ ਨੇ ਅਮੀਰਾਤ (UAE) ਦੀ ਰਾਜਧਾਨੀ ਨੂੰ ਨਿਸ਼ਾਨਾ ਬਣਾਉਣ ਲਈ ਕਈ ਵਾਰ ਡਰੋਨ ਦੀ ਵਰਤੋਂ ਕੀਤੀ, ਜਿਸ ਵਿੱਚ ਇੱਕ ਨਵੇਂ ਹਵਾਈ ਅੱਡੇ ਦੀ ਉਸਾਰੀ ਵਾਲੀ ਥਾਂ ਅਤੇ ਅਬੂ ਧਾਬੀ ਨੈਸ਼ਨਲ ਆਇਲ ਕੰਪਨੀ ਦੇ ਡਿਪੂ ਦੇ ਨੇੜੇ ਈਂਧਨ ਟੈਂਕਰ ਸ਼ਾਮਲ ਸਨ, ਇਸ ਹਮਲੇ ‘ਚ 2 ਭਾਰਤੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਹੂਤੀ ਬਾਗੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਕਿ ਇਹ ਯਮਨ ਦੇ ਹਾਉਥੀ ਅੰਦੋਲਨ ਦੇ ਖਿਲਾਫ ਮੁਹਿੰਮ ਵਿੱਚ ਅਮੀਰਾਤ ਦੀ ਸ਼ਮੂਲੀਅਤ ਦੀ ਪ੍ਰਤੀਕਿਰਿਆ ਸੀ।

Scroll to Top