ਸੋਸ਼ਲ ਮੀਡੀਆ 'ਤੇ ਪਾਬੰਦੀ

UAE ਸਰਕਾਰ ਵੱਲੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

ਸੰਯੁਕਤ ਅਰਬ ਅਮੀਰਾਤ, 18 ਜੂਨ 2026: ਸੰਯੁਕਤ ਅਰਬ ਅਮੀਰਾਤ (UAE) ਸਰਕਾਰ ਨੇ ਬੱਚਿਆਂ ਨੂੰ ਡਿਜੀਟਲ ਦੁਨੀਆ ਦੇ ਖ਼ਤਰਿਆਂ ਤੋਂ ਬਚਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਪ੍ਰਧਾਨਗੀ ਹੇਠ UAE ਕੈਬਨਿਟ ਨੇ ਇੱਕ ਨਵੇਂ ਨਿਯਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਸੋਸ਼ਲ ਮੀਡੀਆ ਦੀ ਵਰਤੋਂ ਲਈ ਘੱਟੋ-ਘੱਟ ਉਮਰ 15 ਸਾਲ ਨਿਰਧਾਰਤ ਕਰਦਾ ਹੈ। ਸੰਯੁਕਤ ਅਰਬ ਅਮੀਰਾਤ ਅਜਿਹਾ ਫੈਸਲਾ ਲੈਣ ਵਾਲਾ ਪਹਿਲਾ ਅਰਬ ਦੇਸ਼ ਬਣ ਗਿਆ ਹੈ।

15 ਸਾਲ ਤੋਂ ਘੱਟ ਉਮਰ ਦੇ ਬੱਚੇ ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਣਗੇ। ਉਨ੍ਹਾਂ ਨੂੰ ਪੋਸਟ ਕਰਨ, ਟਿੱਪਣੀ ਕਰਨ, ਸਮੱਗਰੀ ਸਾਂਝੀ ਕਰਨ ਜਾਂ ਜਨਤਕ ਸਮੂਹਾਂ ‘ਚ ਸ਼ਾਮਲ ਹੋਣ ਵਰਗੀਆਂ ਵਿਸ਼ੇਸ਼ਤਾਵਾਂ ਦੀ ਵਰਤੋਂ ਕਰਨ ਤੋਂ ਸਖ਼ਤੀ ਨਾਲ ਮਨਾਹੀ ਹੋਵੇਗੀ।

ਇਸ ਉਮਰ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਇਜਾਜ਼ਤ ਹੋਵੇਗੀ, ਪਰ ਸੀਮਤ ਪਹੁੰਚ ਅਤੇ ਸਖ਼ਤ ਸੁਰੱਖਿਆ ਉਪਾਵਾਂ ਦੇ ਨਾਲ ਮਿਲੇਗੀ। ਉਨ੍ਹਾਂ ਨੂੰ ਸਿਰਫ਼ ਉਮਰ-ਮੁਤਾਬਕ ਸਮੱਗਰੀ ਦਿਖਾਈ ਜਾਵੇਗੀ। ਇਸ ਤੋਂ ਇਲਾਵਾ, ਸੋਸ਼ਲ ਮੀਡੀਆ ਦੀ ਵਰਤੋਂ ਦਾ ਸਮਾਂ ਸੀਮਤ ਹੋਵੇਗਾ।

ਇਸ ਤੋਂ ਇਲਾਵਾ, ਮਾਪਿਆਂ ਦੀ ਨਿਗਰਾਨੀ ਦੇ ਸਾਧਨਾਂ ਨੂੰ ਹੋਰ ਵਧਾਇਆ ਜਾਵੇਗਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਮਾਪੇ ਖੁਦ ਆਪਣੇ ਬੱਚਿਆਂ ਨੂੰ ਛੋਟ ਦੇਣਾ ਚਾਹੁੰਦੇ ਹਨ, ਫਿਰ ਵੀ ਇਨ੍ਹਾਂ ਨਿਯਮਾਂ ਨੂੰ ਤੋੜਿਆ ਜਾਂ ਬਾਈਪਾਸ ਨਹੀਂ ਕੀਤਾ ਜਾ ਸਕਦਾ।

UAE ਦੀ ਨੈਸ਼ਨਲ ਮੀਡੀਆ ਅਥਾਰਟੀ (NMA) ਅਤੇ ਦੂਰਸੰਚਾਰ ਅਤੇ ਡਿਜੀਟਲ ਸਰਕਾਰੀ ਰੈਗੂਲੇਟਰੀ ਅਥਾਰਟੀ (TDRA) ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਏਗੀ। ਸਾਰੀਆਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਆਪਣੇ ਸਿਸਟਮਾਂ ‘ਚ ਇਹਨਾਂ ਬਦਲਾਵਾਂ ਨੂੰ ਲਾਗੂ ਕਰਨ ਲਈ 12 ਮਹੀਨੇ (ਇੱਕ ਸਾਲ) ਦਾ ਸਮਾਂ ਦਿੱਤਾ ਗਿਆ ਹੈ।

Read More: ਟੈਲੀਗ੍ਰਾਮ ‘ਤੇ ਪਾਬੰਦੀ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਵਿਦੇਸ਼

Scroll to Top