Delhi High Court

ਊਧਵ ਠਾਕਰੇ ਦੀ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖਾਰਜ

ਚੰਡੀਗੜ੍ਹ 15 ਨਵੰਬਰ 2022: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ (Uddhav Thackeray) ਨੂੰ ਦਿੱਲੀ ਹਾਈਕੋਰਟ ਵਲੋਂ ਵੱਡਾ ਝਟਕਾ ਮਿਲਿਆ ਹੈ | ਦਿੱਲੀ ਹਾਈਕੋਰਟ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਨੇ ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੇ ਚੋਣ ਨਿਸ਼ਾਨ ‘ਕਮਾਨ ਅਤੇ ਤੀਰ’ ਚੋਣ ਨਿਸ਼ਾਨ ਦੀ ਅਲਾਟਮੈਂਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਸ਼ਿਵ ਸੈਨਾ ਦੇ ਦੋ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ‘ਤੇ ਜਲਦ ਤੋਂ ਜਲਦ ਫੈਸਲਾ ਲਵੇ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ (Uddhav Thackeray) ਦੀ ਸ਼ਿਵ ਸੈਨਾ ਦੇ ਨਾਮ ਅਤੇ ਚੋਣ ਨਿਸ਼ਾਨ ‘ਤੇ ਪਾਬੰਦੀ ਲਗਾਉਣ ਦੇ ਚੋਣ ਕਮਿਸ਼ਨ ਦੇ ਅੰਤਰਿਮ ਆਦੇਸ਼ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ਪੁੱਛਿਆ ਸੀ ਕਿ ਪਾਰਟੀ ਧੜਿਆਂ ਵਿਚਾਲੇ ਵਿਵਾਦ ‘ਤੇ ਚੋਣ ਪੈਨਲ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਕਿਉਂ ਨਾ ਕੀਤਾ ਜਾਵੇ।

ਸੁਣਵਾਈ ਦੌਰਾਨ ਜਸਟਿਸ ਸੰਜੀਵ ਨਰੂਲਾ ਨੇ ਕਿਹਾ ਸੀ ਕਿ ਅਦਾਲਤ ਚੋਣ ਕਮਿਸ਼ਨ ਨੂੰ ‘ਕਮਾਨ-ਤੀਰ’ ਚੋਣ ਨਿਸ਼ਾਨ ਦੀ ਅਲਾਟਮੈਂਟ ਦੇ ਮੁੱਦੇ ‘ਤੇ ਸਮਾਂਬੱਧ ਤਰੀਕੇ ਨਾਲ ਫੈਸਲਾ ਕਰਨ ਲਈ ਕਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਧੜੇ ਚੋਣ ਕਮਿਸ਼ਨ ਅੱਗੇ ਆਪਣੀਆਂ ਦਲੀਲਾਂ ਪੇਸ਼ ਕਰ ਸਕਦੇ ਹਨ।

ਇਸ ‘ਤੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਐਡਵੋਕੇਟ ਸਿਧਾਂਤ ਕੁਮਾਰ ਨੇ ਦਲੀਲ ਦਿੱਤੀ ਕਿ ਕਮਿਸ਼ਨ ਇਕ ਸੰਵਿਧਾਨਕ ਸੰਸਥਾ ਹੈ ਅਤੇ ਕਿਸੇ ਫੈਸਲੇ ‘ਤੇ ਪਹੁੰਚਣ ਲਈ ਕੋਈ ਖਾਸ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਜਾ ਸਕਦੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 15 ਨਵੰਬਰ ‘ਤੇ ਪਾ ਦਿੱਤੀ ਸੀ ।

Scroll to Top