TheUnmute.com

UGC ਨੇ ਦੇਸ਼ ‘ਚ ਚੱਲ ਰਹੀਆਂ 21 ਯੂਨੀਵਰਸਿਟੀਆਂ ਨੂੰ ਐਲਾਨਿਆ ਫਰਜ਼ੀ

ਚੰਡੀਗੜ੍ਹ 27 ਅਗਸਤ 2022: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ 21 ਯੂਨੀਵਰਸਿਟੀਆਂ ਨੂੰ ਫਰਜ਼ੀ ਕਰਾਰ ਦਿੱਤਾ ਹੈ । ਰਿਪੋਰਟ ਮੁਤਾਬਕ ਦਿੱਲੀ ‘ਚ ਸਭ ਤੋਂ ਵੱਧ ਫਰਜ਼ੀ ਯੂਨੀਵਰਸਿਟੀਆਂ ਹਨ, ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਦਾ ਨੰਬਰ ਆਉਂਦਾ ਹੈ।

ਇਸਦੇ ਨਾਲ ਹੀ ਫਰਜ਼ੀ ਯੂਨੀਵਰਸਿਟੀਆਂ ਬਾਰੇ ਯੂ.ਜੀ.ਸੀ. (UGC) ਵੱਲੋਂ ਜਾਰੀ ਜਨਤਕ ਨੋਟਿਸ ਵਿੱਚ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 21 ਸਵੈ-ਡਿਜ਼ਾਈਨ, ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਕੰਮ ਕਰ ਰਹੀਆਂ ਹਨ, ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਐਕਟ ਦੀ ਉਲੰਘਣਾ ਕਰ ਰਹੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਦਿੱਲੀ ਵਿੱਚ 8, ਉੱਤਰ ਪ੍ਰਦੇਸ਼ ਵਿੱਚ 4, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ 2-2 ਅਤੇ ਕਰਨਾਟਕ, ਕੇਰਲ, ਮਹਾਰਾਸ਼ਟਰ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਵਿੱਚ ਇੱਕ-ਇੱਕ ਹਨ।

 

Exit mobile version