ਚੰਡੀਗੜ੍ਹ, 16 ਨਵੰਬਰ 2023: ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਵੱਲੋਂ ਮੁਫ਼ਤ ਆਧਾਰ ਕਾਰਡ ਅੱਪਡੇਟ ਕਰਨ ਦੀ ਮਿਤੀ 14 ਦਸੰਬਰ, 2023 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਆਧਾਰ ਕਾਰਡ ਧਾਰਕ ਨੂੰ ਆਧਾਰ ਕਾਰਡ ਆਨਲਾਈਨ ਅੱਪਡੇਟ ਕਰਨ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ।
ਜਿਨ੍ਹਾਂ ਵਿਅਕਤੀਆਂ ਨੇ ਪਿਛਲੇ ਅੱਠ ਜਾਂ ਦਸ ਸਾਲਾਂ ਵਿੱਚ ਆਪਣਾ ਆਧਾਰ ਕਾਰਡ ਅੱਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਆਪਣਾ ਆਧਾਰ ਕਾਰਡ ਅੱਪਡੇਟ ਕਰਵਾਉਣ ਲਈ ਆਪਣਾ ਰਿਹਾਇਸ਼ੀ ਸਰਟੀਫਿਕੇਟ ਅਤੇ ਆਪਣਾ ਪਛਾਣ ਪੱਤਰ ਆਨਲਾਈਨ ਅਪਲੋਡ ਕਰਨਾ ਹੋਵੇਗਾ। ਆਧਾਰ ਕਾਰਡ ਧਾਰਕ ਮਾਈ ਆਧਾਰ ਪੋਰਟਲ ਤੋਂ ਆਧਾਰ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਆਪਣਾ ਆਧਾਰ ਕਾਰਡ ਅੱਪਡੇਟ ਕਰਵਾਉਣ ਲਈ ਇਸ ਮੁਫ਼ਤ ਸੇਵਾ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਆਨਲਾਈਨ ਸੇਵਾਵਾਂ ਦਾ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਵੀ ਆਧਾਰ ਵਿੱਚ ਅੱਪਡੇਟ ਰੱਖਣਾ ਚਾਹੀਦਾ ਹੈ।