Site icon TheUnmute.com

UK: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਚੋਣਾਂ ‘ਚ ਜਿੱਤਣ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

Kultar Singh Sandhawan

ਚੰਡੀਗੜ੍ਹ, 6 ਜੁਲਾਈ 2024: ਇੰਗਲੈਂਡ ਦੀਆਂ ਆਮ ਚੋਣਾਂ ‘ਚ ਲੇਬਰ ਪਾਰਟੀ (Labour Party) ਨੇ 14 ਸਾਲ ਬਾਅਦ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਨ੍ਹਾਂ ਚੋਣਾਂ ‘ਚ 10 ਪੰਜਾਬੀਆਂ ਨੇ ਵੀ ਜਿੱਤ ਹਾਸਲ ਕੀਤੀ ਹੈ | ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਇੰਗਲੈਂਡ ਚੋਣਾਂ ‘ਚ ਜਿੱਤਣ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੱਤੀ ਹੈ |

ਉਨ੍ਹਾਂ (Kultar Singh Sandhawan) ਨੇ ਉਮੀਦ ਜਤਾਈ ਹੈ ਕਿ ਪੰਜਾਬੀ ਉਮੀਦਵਾਰਾਂ ਦੀ ਜਿੱਤ ਨਾਲ ਹਾਊਸ ਆਫ਼ ਕਾਮਨਜ਼ ‘ਚ ਸਿੱਖਾਂ ਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਉਮੀਦਵਾਰਾਂ ਦੀ ਜਿੱਤ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ 10 ਸਿੱਖ ਅਤੇ ਪੰਜਾਬੀਆਂ ‘ਚ 5 ਬੀਬੀਆਂ ਵੀ ਸ਼ਾਮਲ ਹਨ |

Exit mobile version