Ukraine

Ukraine: ਯੂਕਰੇਨ ਦੀ ਰਾਜਧਾਨੀ ਸਮੇਤ ਕਈ ਸ਼ਹਿਰਾਂ ‘ਚ ਮਿਜ਼ਾਈਲ ਹਮਲਾ, ਸੈਂਕੜੇ ਲੋਕਾਂ ਦੀ ਮੌਤ ਦਾ ਖਦਸਾ

ਚੰਡੀਗੜ੍ਹ 10 ਅਕਤੂਬਰ 2022: ਯੂਕਰੇਨ (Ukraine) ਤੇ ਰੂਸ ਵਿਚ ਇੱਕ ਵਾਰ ਇਰ ਤਣਾਅ ਵਧਦਾ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਈਲਾਂ ਦੇ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ ਸੈਂਕੜੇ ਲੋਕਾਂ ਦੀ ਮੌਤ ਖਦਸਾ ਜਤਾਇਆ ਜਾ ਰਿਹਾ ਹੈ ਅਤੇ ਕਈ ਜ਼ਖਮੀ ਹੋਏ ਹਨ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦਾ ਅਧਿਕਾਰਤ ਅੰਕੜਾ ਸਾਹਮਣੇ ਨਹੀਂ ਆਇਆ ਹੈ ਪਰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਰਾਸ਼ਟਰਪਤੀ ਜ਼ੇਲੇਂਸਕੀ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ।

ਇੱਕ ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਕਈ ਸ਼ਹਿਰਾਂ ਦੀਆਂ ਇਮਾਰਤਾਂ ਤੋਂ ਕਾਲੇ ਧੂੰਏਂ ਦੇ ਗੁਬਾਰ ਨਿਕਲਦੇ ਦੇਖੇ ਗਏ ਹਨ, ਰੂਸ (Russia) ਨੇ ਯੂਕਰੇਨ ਵਿੱਚ ਤਬਾਹੀ ਮਚਾਉਣ ਲਈ 12 ਆਤਮਘਾਤੀ ਈਰਾਨੀ ਡਰੋਨ ਭੇਜੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਜ਼ੇਲੇਂਸਕੀ ਦੇ ਦਫਤਰ ‘ਤੇ ਵੀ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਹਮਲੇ ‘ਚ ਕਈ ਜਣਿਆਂ ਦੇ ਮਾਰੇ ਜਾਣ ਦੀ ਖਬਰ ਹੈ।

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਪੂਰੇ ਯੂਕਰੇਨ ਵਿੱਚ ਹੋਏ ਧਮਾਕਿਆਂ ਵਿੱਚ ਕਈ ਜਣੇ ਮਾਰੇ ਗਏ ਅਤੇ ਜ਼ਖਮੀ ਹੋਏ ਹਨ। ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਸਾਨੂੰ ਤਬਾਹ ਕਰਨ ਅਤੇ ਧਰਤੀ ਦੇ ਨਕਸ਼ੇ ਤੋਂ ਸਾਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ |

Scroll to Top